ਚੰਡੀਗੜ੍ਹ ‘ਚ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੀ ਅਹਿਮ ਮੀਟਿੰਗ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਪੰਜਾਬ ਵਿੱਚ ਝੋਨੇ ਦੇ ਪ੍ਰਬੰਧਾਂ ਨੂੰ ਲੈ ਕੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਐਫਸੀਆਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਨਗੇ। ਜਿਸ ਵਿੱਚ ਝੋਨੇ ਦੀ ਖਰੀਦ, ਸਟੋਰੇਜ਼ ਅਤੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ, ਤਾਂ ਜੋ ਕਿਸਾਨਾਂ ਦੇ ਰੋਸ ਨੂੰ ਖਤਮ ਕੀਤਾ ਜਾ ਸਕੇ।
ਦਿੱਲੀ ‘ਚ 17 ਸਾਲਾ ਵਿਦਿਆਰਥੀ ਨੇ 7 ਮੰਜ਼ਿਲਾ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ || Educational News
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਕੇਂਦਰੀ ਮੰਤਰੀ ਬਿੱਟੂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ। ਬਿੱਟੂ ਨੇ ਕਿਹਾ ਸੀ ਕਿ ਸੂਬੇ ਵਿੱਚ ਝੋਨੇ ਦੇ ਭੰਡਾਰਨ ਦੀ ਕੋਈ ਸਮੱਸਿਆ ਨਹੀਂ ਹੈ। ਅਸਲ ਸਮੱਸਿਆ ਦੀ ਜੜ੍ਹ ਸੂਬਾ ਸਰਕਾਰ ਵੱਲੋਂ ਘਟੀਆ ਹਾਈਬ੍ਰਿਡ ਝੋਨੇ ਦੇ ਬੀਜਾਂ ਨੂੰ ਉਤਸ਼ਾਹਿਤ ਕਰਨਾ ਹੈ। ਘਟੀਆ ਕੁਆਲਿਟੀ ਦੇ ਬੀਜ ਕਾਰਨ ਮਿੱਲ ਮਾਲਕ ਝੋਨਾ ਨਹੀਂ ਖਰੀਦ ਰਹੇ।