ਪੰਜਾਬ ਵਾਸੀਆਂ ਲਈ ਅਹਿਮ ਖਬਰ, ਪੰਜਾਬ ਦਾ Main Highway ਹੋਇਆ ਬੰਦ
ਪੰਜਾਬ ਵਾਸੀਆਂ ਲਈ ਅਹਿਮ ਖਬਰ ਹੈ। ਦਰਅਸਲ ਭੋਗਪੁਰ ਸੀ.ਐਨ.ਜੀ. ਪਲਾਂਟ ਦੇ ਵਿਰੋਧ ‘ਚ ਭੋਗਪੁਰ ਮਾਰਕੀਟ ਐਸੋਸੀਏਸ਼ਨ ਅਤੇ ਕਿਸਾਨ ਜਲੰਧਰ ਜੰਮੂ ਨੈਸ਼ਨਲ ਹਾਈਵੇਅ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਪੈਦਲ ਚੱਲਣ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਾਉਣੀ ਪਵੇਗੀ ਮਹਿੰਗੀ || Punjab Update
ਜਾਣਕਾਰੀ ਅਨੁਸਾਰ ਸੀਐਨਜੀ ਪਲਾਂਟ ਦਾ ਉਦਘਾਟਨ ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਸੀ ਅਤੇ ਜਿਸ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ।
ਪਰ ਇਸ ਪਲਾਂਟ ਨੂੰ ਬੰਦ ਨਾ ਕੀਤੇ ਜਾਣ ਕਾਰਨ ਲੋਕਾਂ ਅਤੇ ਕਿਸਾਨਾਂ ਵੱਲੋਂ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲੋਕ ਇਸ ਪਲਾਂਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਇਸ ਨਾਲ ਸ਼ਹਿਰ ਦੀ ਹਵਾ ਅਤੇ ਜ਼ਹਿਰੀਲੀਆਂ ਗੈਸਾਂ ਅਤੇ ਧਰਤੀ ਹੇਠਲੇ ਪਾਣੀ ਨੂੰ ਖਰਾਬ ਕਰਨ ਦਾ ਖਤਰਾ ਬਣਿਆ ਹੋਇਆ ਹੈ।