ਚੰਡੀਗੜ੍ਹ ‘ਚ ਨਸ਼ੇੜੀਆਂ ਨੇ ਨੌਜਵਾਨ ਦਾ ਚਾਕੂ ਮਾਰ ਕੇ ਕੀਤਾ ਕਤਲ

0
19

ਚੰਡੀਗੜ੍ਹ ‘ਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮੌਲੀ ਜਾਗਰਾਂ ਕਲੋਨੀ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਘਟਨਾ ਬੀਤੀ ਰਾਤ ਵਾਪਰੀ। ਜਾਣਕਾਰੀ ਅਨੁਸਾਰ ਇਲਾਕੇ ਦੇ ਕੁਝ ਨਸ਼ੇੜੀਆਂ ਨੇ ਰੰਜਿਸ਼ ਦੌਰਾਨ ਨੌਜਵਾਨ ਦੀ ਜਾਨ ਲੈ ਲਈ। ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਨੌਜਵਾਨ ਦੇ ਭਰਾ ਦੇ ਵੀ ਸੱਟਾਂ ਲੱਗੀਆਂ ਹਨ। ਘਟਨਾ ਦੌਰਾਨ ਉਹ ਉਸ ਦੇ ਨਾਲ ਸੀ।

ਮ੍ਰਿਤਕ ਦੀ ਉਮਰ ਕਰੀਬ 20 ਸਾਲ ਦੱਸੀ ਗਈ ਹੈ। ਮ੍ਰਿਤਕ ਆਪਣੇ ਪਰਿਵਾਰ ਸਮੇਤ ਕਲੋਨੀ ਵਿੱਚ ਰਹਿ ਰਿਹਾ ਸੀ। ਉਸਦਾ ਇੱਕ ਭਰਾ ਵੀ ਹੈ। ਪਤਾ ਲੱਗਾ ਹੈ ਕਿ ਉਹ ਭੇਲਪੁਰੀ ਦੀ ਰੇਹੜੀ-ਫੜ੍ਹੀ ਚਲਾ ਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਥਾਣਾ ਮੌਲੀ ਜਾਗਰਾਂ ਪੁਲਿਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਲਾਕਾ ਨਿਵਾਸੀ ਅਤੇ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਨਿਲ ਕੁਮਾਰ ਦੂਬੇ ਨੇ ਕਿਹਾ ਹੈ ਕਿ ਮੌਲੀ ਜਾਗਰਾਂ ਵਿੱਚ ਗੁੰਡਾਗਰਦੀ ਲਗਾਤਾਰ ਵੱਧ ਰਹੀ ਹੈ।

ਮੌਕੇ ’ਤੇ ਪੁੱਜੇ ਉਨ੍ਹਾਂ ਕਿਹਾ ਕਿ ਪੁਲਿਸ ਦੀ ਢਿੱਲਮੱਠ ਕਾਰਨ ਇਲਾਕੇ ’ਚ ਲਗਾਤਾਰ ਅਪਰਾਧ ਵਧਦਾ ਜਾ ਰਿਹਾ ਹੈ। ਇੱਥੇ ਕਾਨੂੰਨ ਵਿਵਸਥਾ ਵੀ ਵਿਗੜ ਰਹੀ ਹੈ। ਪੁਲਿਸ ‘ਤੇ ਅਪਰਾਧੀਆਂ ਨੂੰ ਬਚਾਉਣ ਦੇ ਦੋਸ਼ ਵੀ ਲੱਗੇ ਹਨ।

LEAVE A REPLY

Please enter your comment!
Please enter your name here