ਫ਼ਿਰੋਜ਼ਪੁਰ ‘ਚ BSF ਨੇ ਸਰਹੱਦ ਨੇੜੇ ਖੇਤ ‘ਚੋਂ ਬਰਾਮਦ ਕੀਤੀ 1 ਕਿਲੋ ਹੈਰੋਇਨ

0
53

ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਸਰਹੱਦ ਨੇੜੇ ਖੇਤਾਂ ਵਿੱਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਨੇ ਧੁੰਦ ਦਾ ਫਾਇਦਾ ਚੁੱਕਦਿਆਂ ਇਸ ਨੂੰ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚ ਲੁਕਾ ਦਿੱਤਾ ਸੀ, ਪਰ ਪਾਕਿਸਤਾਨੀ ਸਮੱਗਲਰਾਂ ਦੀ ਇਸ ਕੋਸ਼ਿਸ਼ ਨੂੰ BSF ਜਵਾਨਾਂ ਵੱਲੋਂ ਨਾਕਾਮ ਕਰ ਦਿੱਤਾ ਗਿਆ।

ਪਾਕਿਸਤਾਨੀ ਸਮੱਗਲਰਾਂ ਵੱਲੋਂ ਇਹ ਖੇਪ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿੱਚ ਤਾਰਾਂ ਦੇ ਪਾਰ ਆਲੂਆਂ ਦੇ ਖੇਤਾਂ ਵਿੱਚ ਲੁਕੋ ਕੇ ਰੱਖੀ ਗਈ ਸੀ। ਵੀਰਵਾਰ ਦੁਪਹਿਰ ਨੂੰ ਜਦੋਂ BSF ਦੇ ਜਵਾਨ ਗਸ਼ਤ ‘ਤੇ ਸਨ ਤਾਂ ਉਨ੍ਹਾਂ ਨੇ ਕੰਡਿਆਲੀ ਤਾਰ ਨੇੜੇ ਪੈਰਾਂ ਦੇ ਨਿਸ਼ਾਨ ਦੇਖੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ੱਕ ਹੋਇਆ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ।

ਇਹ ਵੀ ਪੜ੍ਹੋ: ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ

ਦੱਸ ਦੇਈਏ ਕਿ BSF ਵੱਲੋਂ ਜ਼ਬਤ ਕੀਤੀ ਗਈ ਖੇਪ ਨੂੰ ਜਾਂਚ ਤੋਂ ਬਾਅਦ ਜਦੋਂ ਖੋਲ੍ਹਿਆ ਗਿਆ ਤਾਂ ਉਕਤ ਪੈਕੇਟ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ । ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 8 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਖੇਪ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here