ਲੁਧਿਆਣਾ ‘ਚ IPS ਨੀਲਭ ਕਿਸ਼ੋਰ ਨੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਸੰਭਾਲਿਆ ਆਪਣਾ ਅਹੁਦਾ || News of Punjab
ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਤੇ ਜਲੰਧਰ ਵਿੱਚ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਕੀਤੇ ਗਏ ਹਨ | ਜਿਸ ਦੇ ਤਹਿਤ ਧਿਆਣਾ ਦੇ ਨਵ ਨਿਯੁਕਤ ਪੁਲਿਸ ਕਮਿਸ਼ਨਰ ਨੀਲਭ ਕਿਸ਼ੋਰ ਨੇ ਅੱਜ ਬਾਅਦ ਦੁਪਹਿਰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਪੁਲਿਸ ਦੇ 22ਵੇਂ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਹੈ।
ਇਹ ਵੀ ਪੜ੍ਹੋ :ਮਾਤਾ ਚਿੰਤਪੁਰਨੀ ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਭਾਣਾ
ਨੀਲਭ ਕਿਸ਼ੋਰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਸਨ। ਉਹ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ | ਬੀਤੀ ਸ਼ਾਮ ਚੋਣ ਕਮਿਸ਼ਨਰ ਦੇ ਹੁਕਮਾਂ ਤਹਿਤ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦਾ ਤਬਾਦਲਾ ਕਰ ਦਿੱਤਾ ਗਿਆ ਸੀ | ਉਨ੍ਹਾਂ ਦੀ ਥਾਂ ਤੇ ਨੀਲਭ ਕਿਸ਼ੋਰ ਨੂੰ ਤੈਨਾਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਉਹਨਾਂ ਨੇ ਅਹੁਦਾ ਸੰਭਾਲ ਲਿਆ ਹੈ |