ਲੁਧਿਆਣਾ ‘ਚ ਪੁਲਿਸ ਨੇ 4 ਨਸ਼ਾ ਤਸਕਰਾਂ ਦੀਆਂ ਕਰੋੜਾਂ ਦੀਆਂ ਜਾਇਦਾਦਾਂ ਕੀਤੀ ਸੀਲ || News of Punjab

0
95
In Ludhiana, the police sealed the properties worth crores of 4 drug smugglers

ਲੁਧਿਆਣਾ ‘ਚ ਪੁਲਿਸ ਨੇ 4 ਨਸ਼ਾ ਤਸਕਰਾਂ ਦੀਆਂ ਕਰੋੜਾਂ ਦੀਆਂ ਜਾਇਦਾਦਾਂ ਕੀਤੀ ਸੀਲ

ਪੰਜਾਬ ਪੁਲਿਸ ਨਸ਼ਾ ਤਸਕਰਾਂ ਖਿਲਾਫ ਕਾਫੀ ਸਖ਼ਤ ਹੁੰਦੀ ਦਿਖਾਈ ਦੇ ਰਹੀ ਹੈ ਜਿਸਦੇ ਤਹਿਤ ਲੁਧਿਆਣਾ ਵਿੱਚ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ 4 ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਉਨ੍ਹਾਂ ਦੀਆਂ ਲਗਜ਼ਰੀ ਕਾਰਾਂ ਵੀ ਜ਼ਬਤ ਕਰ ਲਈਆਂ ਗਈਆਂ ਹਨ। ਲੁਧਿਆਣਾ ਦੇ ਸੀਪੀ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਅੱਜ ਪੁਲਿਸ ਟੀਮਾਂ ਨੇ ਦੋ ਨਸ਼ਾ ਤਸਕਰਾਂ ਦੇ ਘਰਾਂ ਨੂੰ ਸੀਲ ਕਰ ਦਿੱਤਾ।

ਭਾਰੀ ਮਾਤਰਾ ਵਿੱਚ ਕੀਤਾ ਨਸ਼ਾ ਬਰਾਮਦ

ਲੁਧਿਆਣਾ ਦੇ ਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਲੁਧਿਆਣਾ ਦੇ ਡੇਹਲੋ ਥਾਣਾ ਦੀ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਹੁਸ਼ਿਆਰ ਸਿੰਘ ਉਰਫ਼ ਸੋਨੀ ਵਾਸੀ ਲੁਧਿਆਣਾ, ਮੁਕੇਸ਼ ਕੁਮਾਰ ਵਾਸੀ ਪਟਿਆਲਾ ਅਤੇ ਜੰਮੂ ਸਿੰਘ ਵਾਸੀ ਲੁਧਿਆਣਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਭਾਰੀ ਮਾਤਰਾ ਵਿੱਚ ਨਸ਼ਾ ਬਰਾਮਦ ਕੀਤਾ ਹੈ। ਅੱਜ ਇਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਪੁਲਿਸ ਨੇ ਡਰੱਗ ਮਨੀ ਨਾਲ ਖਰੀਦੀ ਜਾਇਦਾਦ ਨੂੰ ਸੀਲ ਕਰ ਦਿੱਤਾ ਹੈ। ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਪੁਲਿਸ ਨੇ ਲੁਧਿਆਣਾ ਦੇ ਰਹਿਣ ਵਾਲੇ ਅਨਿਲ ਸੱਭਰਵਾਲ ਖ਼ਿਲਾਫ਼ ਵੀ ਕੇਸ ਦਰਜ ਕਰਕੇ ਉਸ ਦੀ ਕਰੋੜਾਂ ਦੀ ਜਾਇਦਾਦ ਅਤੇ ਲਗਜ਼ਰੀ ਕਾਰ ਜ਼ਬਤ ਕਰ ਲਈ ਹੈ।

5 ਕਰੋੜ 34 ਲੱਖ ਰੁਪਏ ਦੀਆਂ ਤਿੰਨ ਜਾਇਦਾਦਾਂ ਕੀਤੀਆਂ ਸੀਲ

ਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਦੀਆਂ 5 ਕਰੋੜ 34 ਲੱਖ ਰੁਪਏ ਦੀਆਂ ਤਿੰਨ ਜਾਇਦਾਦਾਂ ਸੀਲ ਕਰ ਦਿੱਤੀਆਂ ਹਨ ਜਿਨ੍ਹਾਂ ਨੇ ਨਸ਼ਾ ਵੇਚ ਕੇ ਉਸ ਪੈਸੇ ਨਾਲ ਜਾਇਦਾਦ ਖਰੀਦੀ ਸੀ। ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਪੁਲਿਸ ਨੇ ਨਸ਼ਾ ਤਸਕਰ ਅਨਿਲ ਸੱਭਰਵਾਲ ਕੋਲੋਂ 1 ਕਰੋੜ 56 ਲੱਖ 18 ਹਜ਼ਾਰ ਰੁਪਏ ਦੀ ਜਾਇਦਾਦ ਅਤੇ 7 ਲੱਖ ਰੁਪਏ ਦੀ ਲਗਜ਼ਰੀ ਕਾਰ ਵੀ ਜ਼ਬਤ ਕੀਤੀ ਹੈ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਹਾਲ ‘ਚ ਕੜਾਹੀ ‘ਚ ਡਿੱਗੇ ਸੇਵਾਦਾਰ ਦੀ ਹੋਈ ਮੌਤ

ਡੀਸੀਪੀ ਜਸਕਰਨ ਸਿੰਘ ਤੇਜਾ ਨੇ ਕਿਹਾ ਕਿ ਪੁਲਿਸ ਦੀ ਇਹ ਮੁਹਿੰਮ ਜਾਰੀ ਰਹੇਗੀ ਜੋ ਨਸ਼ਾ ਵੇਚਣ ਵਾਲੇ ਸਮੱਗਲਰਾਂ ਨੂੰ ਹੁਣ ਤੋਂ ਹੀ ਇਹ ਕੰਮ ਛੱਡ ਦੇਣਾ ਚਾਹੀਦਾ ਹੈ, ਨਹੀਂ ਤਾਂ ਜੇਲ੍ਹ ਯਾਤਰਾ ਦੇ ਨਾਲ-ਨਾਲ ਉਨ੍ਹਾਂ ਦੀ ਸਾਰੀ ਜਾਇਦਾਦ, ਵਾਹਨ, ਗਹਿਣੇ ਆਦਿ ਵੀ ਜ਼ਬਤ ਕਰ ਲਏ ਜਾਣਗੇ।

 

 

 

 

LEAVE A REPLY

Please enter your comment!
Please enter your name here