ਇੱਕ ਝਟਕੇ ‘ਚ ਪਰਿਵਾਰ ਦੀਆਂ 3 ਪੀੜ੍ਹੀਆਂ ਹੋਈਆਂ ਖਤਮ , ਨਹਿਰ ‘ਚ ਡਿੱਗੀ ਕਾਰ
ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਝਟਕੇ ‘ਚ ਪਰਿਵਾਰ ਦੀਆਂ 3 ਪੀੜ੍ਹੀਆਂ ਖਤਮ ਹੋ ਗਈਆਂ | ਦਰਅਸਲ, ਇੱਕ ਕਾਰਨ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਕਾਰ ‘ਚ ਸਵਾਰ ਪਿਤਾ, ਪੁੱਤਰ ਅਤੇ ਪੋਤੇ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਡਿਜਾਸਟਰ ਮੈਨੇਜਮੈਂਟ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ |
ਆਪਣੇ ਬੇਟੇ ਨੂੰ ਸਿਖਾ ਰਿਹਾ ਸੀ ਕਾਰ ਚਲਾਉਣਾ
ਮਿਲੀ ਜਾਣਕਾਰੀ ਮੁਤਾਬਕ ਰਾਠੀ ਖੇੜਾ ਦਾ ਰਹਿਣ ਵਾਲਾ ਇਮਾਮ ਮਰਗੂਬ ਆਲਮ ਆਪਣੇ ਬੇਟੇ ਨੂੰ ਕਾਰ ਚਲਾਉਣਾ ਸਿਖਾ ਰਿਹਾ ਸੀ। ਉਸ ਦੇ ਨਾਲ 5 ਸਾਲ ਦਾ ਪੋਤਾ ਵੀ ਸੀ। ਇਸ ਦੌਰਾਨ ਅਚਾਨਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਖਿੜਕੀ ਦੇ ਸ਼ੀਸ਼ੇ ਨਹੀਂ ਖੁੱਲ੍ਹ ਸਕੇ ਅਤੇ ਦਮ ਘੁਟਣ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
3 ਘੰਟੇ ਦੀ ਮਿਹਨਤ ਤੋਂ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ
ਮ੍ਰਿਤਕਾਂ ਦੀ ਪਛਾਣ 60 ਸਾਲਾ ਮਰਗੂਬ ਆਲਮ, ਸਾਨੀਬ ਹੁਸੈਨ ਅਤੇ 5 ਸਾਲਾ ਹਸਨੈਨ ਵਾਸੀ ਰਾਠੀਖੇੜਾ ਵਜੋਂ ਹੋਈ ਹੈ। SDRF ਦੀ ਟੀਮ ਅਤੇ ਸਥਾਨਕ ਗੋਤਾਖੋਰਾਂ ਨੇ ਮਿਲ ਕੇ ਕਰੀਬ ਸਾਢੇ 3 ਘੰਟੇ ਦੀ ਮਿਹਨਤ ਤੋਂ ਬਾਅਦ ਤਿੰਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਸਥਾਨਕ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਡਰਾਈਵਰ ਸੀਟ ‘ਤੇ ਬੈਠਾ ਇਮਾਮ ਮਰਗੂਬ ਆਲਮ ਆਪਣੇ ਮੋਬਾਈਲ ‘ਤੇ ਵੀਡੀਓ ਬਣਾ ਰਿਹਾ ਸੀ। ਫਿਰ ਕਾਰ ਨਹਿਰ ਵਿੱਚ ਡਿੱਗ ਗਈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਕੀਤਾ ਜਾਰੀ , ਭਾਰੀ ਮੀਂਹ ਦੀ ਸੰਭਾਵਨਾ
ASI ਹੰਸਰਾਜ ਨੇ ਦੱਸਿਆ ਕਿ ਇਮਾਮ ਮਰਗੂਬ ਆਪਣੇ ਬੇਟੇ ਨੂੰ ਕਾਰ ਚਲਾਉਣਾ ਸਿਖਾ ਰਿਹਾ ਸੀ। ਸਵੇਰੇ ਕਰੀਬ 8 ਵਜੇ ਉਹ ਇੰਦਰਾ ਗਾਂਧੀ ਨਹਿਰ ਦੇ ਪੁਲ ਦੇ ਹੇਠਾਂ ਪਿੰਡ ਤਲਵਾੜਾ ਝੀਲ ਕੋਲ ਪਹੁੰਚਿਆ ਅਤੇ ਵੀਡੀਓ ਬਣਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ।