ਬੀਤੇ ਦਿਨੀ ਵਾਇਰਲ ਵੀਡੀਓ ਮਾਮਲੇ ਵਿਚ ਚੰਡੀਗੜ੍ਹ ਯੂਨੀਵਰਸਟੀ ਦੀ ਗ੍ਰਿਫਤਾਰ ਕੀਤੀ ਵਿਦਿਆਰਥਣ ਅਤੇ ਉਸ ਦੇ ਦੋ ਸਾਥੀਆਂ ਨੂੰ ਅੱਜ ਖਰੜ ਕੋਰਟ ਵਿਚ ਪੇਸ਼ ਕੀਤਾ ਗਿਆ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਦਾ 10 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਉਨ੍ਹਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਕੋਰਟ ‘ਚ ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ 2 ਵੀਡੀਓਜ਼ ਸਨ। ਇੱਕ ਉਸ ਲੜਕੀ ਦੀ ਖੁਦ ਦੀ ਸੀ ਤੇ ਦੂਜੀ ਵੀਡੀਓ ਕਿਸੇ ਹੋਰ ਲੜਕੀ ਦੀ ਸੀ। ਇਹ ਖੁਲਾਸਾ ਮੁਲਜ਼ਮ ਪੱਖ ਦੇ ਵਕੀਲ ਵਲੋਂ ਕੀਤਾ ਗਿਆ।
ਡੀਜੀਪੀ ਨੇ ਕਿਹਾ ਕਿ ਇਲੈਕਟ੍ਰਾਨਿਕ ਉਪਕਰਨ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। SIT ਸਾਜ਼ਿਸ਼ ਦੀ ਤਹਿ ਤੱਕ ਪਹੁੰਚੇਗੀ। ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਬਖਸ਼ਿਆ ਨਹੀਂ ਜਾਵੇਗਾ।