ਪੰਜਾਬੀ ਗਾਇਕ ਗਿੱਪੀ ਗਰੇਵਾਲ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤਾ ਸੰਮਨ || Punjab News || Entertainment News

0
132
Increased difficulties of Punjabi singer Gippy Grewal, court issued summons

ਪੰਜਾਬੀ ਗਾਇਕ ਗਿੱਪੀ ਗਰੇਵਾਲ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤਾ ਸੰਮਨ

ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ | ਦਰਅਸਲ , ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਗਾਇਕ ਨੂੰ ਸੰਮਨ ਜਾਰੀ ਕੀਤਾ ਹੈ। ਮੁਹਾਲੀ ਅਦਾਲਤ ਦੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਦੀ ਅਦਾਲਤ ਨੇ ਕੇਸ ਦੇ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਉਰਫ਼ ਗਿੱਪੀ ਗਰੇਵਾਲ ਨੂੰ ਗਵਾਹੀ ਲਈ ਨੋਟਿਸ ਭੇਜਿਆ ਸੀ। ਗਿੱਪੀ ਗਰੇਵਾਲ ਤਿੰਨ ਪੇਸ਼ੀਆਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਹਨ। ਜਿਸ ਕਾਰਨ ਅਦਾਲਤ ਨੇ ਉਸ ਨੂੰ ਜ਼ਮਾਨਤੀ ਵਾਰੰਟ ਅਤੇ 5,000 ਰੁਪਏ ਦੀ ਜ਼ਮਾਨਤ ਸਮੇਤ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਮੈਸੇਜ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ

31 ਮਈ, 2018 ਨੂੰ ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਉਸਦੇ ਵਟਸਐਪ ‘ਤੇ ਵੌਇਸ ਅਤੇ ਟੈਕਸਟ ਸੁਨੇਹੇ ਪ੍ਰਾਪਤ ਹੋਏ। ਇਸ ਮੈਸੇਜ ਵਿੱਚ ਉਸਨੂੰ ਇੱਕ ਨੰਬਰ ਦਿੱਤਾ ਗਿਆ ਸੀ ਤੇ ਇਸ ਨੰਬਰ ‘ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ। ਇਸ ਵਿੱਚ ਲਿਖਿਆ ਗਿਆ ਸੀ ਕਿ ਇਹ ਮੈਸੇਜ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਿਸ ਨੂੰ ਕੀਤੀ। ਅਦਾਲਤ ਨੇ ਕਿਹਾ ਕਿ ਜੇਕਰ ਗਿੱਪੀ ਗਰੇਵਾਲ ਅਗਲੀ ਤਰੀਕ ‘ਤੇ ਪੇਸ਼ ਨਹੀਂ ਹੋਏ ਤਾਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣਗੇ। ਅਗਲੀ ਸੁਣਵਾਈ 20 ਅਗਸਤ ਲਈ ਤੈਅ ਕੀਤੀ ਗਈ ਹੈ।

10 ਜੁਲਾਈ ਨੂੰ ਪੇਸ਼ ਹੋਣ ਦੇ ਦਿੱਤੇ ਗਏ ਸਨ ਨਿਰਦੇਸ਼

ਦੱਸ ਦਈਏ ਕਿ ਅਦਾਲਤ ਵੱਲੋਂ 4 ਜੁਲਾਈ ਨੂੰ ਗਿੱਪੀ ਗਰੇਵਾਲ ਖਿਲਾਫ ਵਾਰੰਟ ਜਾਰੀ ਕੀਤਾ ਗਿਆ ਸੀ ਅਤੇ ਉਸ ਨੂੰ 10 ਜੁਲਾਈ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਬੈਲਿਫ ਨੇ ਅਦਾਲਤ ‘ਚ ਰਿਪੋਰਟ ਪੇਸ਼ ਕੀਤੀ ਕਿ ਗਿੱਪੀ ਗਰੇਵਾਲ ਕਈ ਮਹੀਨਿਆਂ ਤੋਂ ਕੈਨੇਡਾ ‘ਚ ਹੈ। ਅਜਿਹੇ ‘ਚ ਅਦਾਲਤ ਦਾ ਮੰਨਣਾ ਹੈ ਕਿ ਗਿੱਪੀ ਗਰੇਵਾਲ ਮਾਮਲੇ ‘ਚ ਸ਼ਿਕਾਇਤਕਰਤਾ ਹੈ ਅਤੇ ਉਸ ਦੀ ਗਵਾਹੀ ਜ਼ਰੂਰੀ ਹੈ, ਇਸ ਲਈ ਅਦਾਲਤ ‘ਚ ਉਸ ਦਾ ਫਿਜ਼ਿਕਲੀ ਤੌਰ ‘ਤੇ ਹਾਜ਼ਰ ਹੋਣਾ ਜ਼ਰੂਰੀ ਹੈ। ਅਦਾਲਤ ਦੇ ਇਸ ਹੁਕਮ ਦੇ ਬਾਵਜੂਦ ਗਿੱਪੀ ਗਰੇਵਾਲ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਸ ਕਾਰਨ ਅਦਾਲਤ ਨੇ ਮੁੜ ਵਾਰੰਟ ਜਾਰੀ ਕਰ ਦਿੱਤਾ।

ਇਹ ਵੀ ਪੜ੍ਹੋ : ਨਸ਼ੇ ਦੀ ਓਵਰਡੋਜ਼ ਕਾਰਨ ਅੰਮ੍ਰਿਤਪਾਲ ਸਿੰਘ ਦੀ ਹੋਈ ਮੌਤ

ਕਈ ਤਰ੍ਹਾਂ ਦੀਆਂ ਦਿੱਤੀਆਂ ਗਈਆਂ ਧਮਕੀਆਂ

ਧਿਆਨਯੋਗ ਹੈ ਕਿ ਸੈਕਟਰ-69 ਦੇ ਰਹਿਣ ਵਾਲੇ ਪੰਜਾਬੀ ਗਾਇਕ ਰੁਪਿੰਦਰ ਸਿੰਘ ਉਰਫ ਗਿੱਪੀ ਗਰੇਵਾਲ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 31 ਮਈ 2018 ਨੂੰ ਸ਼ਾਮ 4 ਵਜੇ ਉਸ ਦੇ ਮੋਬਾਇਲ ‘ਤੇ ਗੈਂਗਸਟਰ ਦਿਲਪ੍ਰੀਤ ਬਾਬਾ ਦਾ ਵਟਸਐਪ ਮੈਸੇਜ ਆਇਆ। ਇਸ ਵਿੱਚ ਕਈ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਗਈਆਂ। ਧਮਕੀ ‘ਚ ਕਿਹਾ ਗਿਆ ਸੀ ਕਿ ਜੇਕਰ ਉਸ ਨੇ ਗੱਲ ਨਾ ਮੰਨੀ ਤਾਂ ਉਸ ਨੂੰ ਪਰਮੀਸ਼ ਵਰਮਾ ਅਤੇ ਚਮਕੀਲੇ ਵਰਗੇ ਨਤੀਜੇ ਭੁਗਤਣੇ ਪੈਣਗੇ। ਪੁਲਿਸ ਨੇ 1 ਜੂਨ 2018 ਨੂੰ ਗਿੱਪੀ ਦੀ ਸ਼ਿਕਾਇਤ ‘ਤੇ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾ ਉਰਫ਼ ਬਾਬਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

 

 

 

 

 

 

 

 

 

 

LEAVE A REPLY

Please enter your comment!
Please enter your name here