ਦਿੱਲੀ ‘ਚ ਵੱਧਦਾ ਪ੍ਰਦੂਸ਼ਣ! ਸਕੂਲਾਂ ਤੋਂ ਬਾਅਦ ਹੁਣ ਯੂਨੀਵਰਸਿਟੀਆਂ ‘ਚ ਵੀ ਹੋਵੇਗੀ ਆਨਲਾਈਨ ਪੜ੍ਹਾਈ
ਦਿੱਲੀ ‘ਚ ਹਰ ਪਾਸੇ ਪ੍ਰਦੂਸ਼ਣ ਇੰਨਾ ਵੱਧ ਚੁੱਕਿਆ ਕਿ ਹੁਣ ਸਕੂਲਾਂ ਤੋਂ ਬਾਅਦ ਯੂਨੀਵਰਸਿਟੀਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ | ਵੱਧਦੇ ਹਵਾ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਗ੍ਰੇਪ 4 ਲਾਗੂ ਕੀਤਾ ਗਿਆ ਹੈ। ਦਿੱਲੀ ਦੇ ਜ਼ਿਆਦਾਤਰ ਖੇਤਰਾਂ ਵਿੱਚ, AQI 500 ਤੋਂ 1600 ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਦਿੱਲੀ ਦੇ ਹਵਾ ਪ੍ਰਦੂਸ਼ਣ ਦਾ ਅਸਰ ਨੋਇਡਾ, ਗਾਜ਼ੀਆਬਾਦ, ਹਾਪੁੜ, ਮੇਰਠ ਤੋਂ ਲੈ ਕੇ ਹਰਿਆਣਾ ਤੱਕ ਦੇਖਣ ਨੂੰ ਮਿਲ ਰਿਹਾ ਹੈ। ਜਿਸਦੇ ਚੱਲਦਿਆਂ ਇਨ੍ਹਾਂ ਸਾਰੀਆਂ ਥਾਵਾਂ ‘ਤੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਹੁਣ ਦਿੱਲੀ ਯੂਨੀਵਰਸਿਟੀ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਵੀ ਕਲਾਸਾਂ ਨੂੰ ਆਨਲਾਈਨ ਮੋਡ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
25 ਨਵੰਬਰ ਯਾਨੀ ਸੋਮਵਾਰ ਤੋਂ ਕਲਾਸਾਂ ਹੋਣਗੀਆਂ ਫਿਜ਼ੀਕਲ ਮੋਡ ਵਿੱਚ
ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ ਯੂਨੀਵਰਸਿਟੀ ਨੇ ਆਨਲਾਈਨ ਮੋਡ ਵਿੱਚ ਕਲਾਸਾਂ ਲੈਣ ਦਾ ਐਲਾਨ ਕੀਤਾ ਹੈ। ਜਿਸਦੇ ਤਹਿਤ ਦਿੱਲੀ ਯੂਨੀਵਰਸਿਟੀ ਵਿੱਚ 19 ਨਵੰਬਰ ਤੋਂ 23 ਨਵੰਬਰ (DU ਛੁੱਟੀਆਂ) ਤੱਕ ਸਾਰੀਆਂ ਕਲਾਸਾਂ ਆਨਲਾਈਨ ਮੋਡ ਵਿੱਚ ਕਰਵਾਈਆਂ ਜਾਣਗੀਆਂ। ਇਸ ਤੋਂ ਬਾਅਦ 25 ਨਵੰਬਰ ਯਾਨੀ ਸੋਮਵਾਰ ਤੋਂ ਕਲਾਸਾਂ ਫਿਜ਼ੀਕਲ ਮੋਡ ਵਿੱਚ ਹੋਣਗੀਆਂ। ਇਸ ਦੌਰਾਨ ਦਿੱਲੀ ਯੂਨੀਵਰਸਿਟੀ ‘ਚ ਚੱਲ ਰਹੀਆਂ ਪ੍ਰੀਖਿਆਵਾਂ ਦੇ ਸ਼ਡਿਊਲ ‘ਚ ਕੋਈ ਬਦਲਾਅ ਨਹੀਂ ਹੋਵੇਗਾ। ਜੇਕਰ ਇਸ ਦੌਰਾਨ ਕੋਈ ਪ੍ਰੀਖਿਆ ਜਾਂ ਇੰਟਰਵਿਊ ਹੁੰਦੀ ਹੈ ਤਾਂ ਵਿਦਿਆਰਥੀ ਨੂੰ ਉਸ ਲਈ ਜਾਣਾ ਪਵੇਗਾ।
ਇਹ ਵੀ ਪੜ੍ਹੋ : ਪ੍ਰਵਾਸੀਆਂ ਨਾਲ ਕੀ-ਕੀ ਕਰ ਸਕਦੇ ਹਨ ਟਰੰਪ ?
22 ਨਵੰਬਰ 2024 ਤੱਕ ਸਾਰੀਆਂ ਕਲਾਸਾਂ ਆਨਲਾਈਨ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਯਾਨੀ ਜੇਐਨਯੂ ਵਿੱਚ ਵੀ 22 ਨਵੰਬਰ 2024 ਤੱਕ ਸਾਰੀਆਂ ਕਲਾਸਾਂ ਆਨਲਾਈਨ ਹੋਣਗੀਆਂ। ਇਹ ਫੈਸਲਾ ਦਿੱਲੀ ਵਿੱਚ ਪ੍ਰਦੂਸ਼ਣ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ। ਇਹ ਫੈਸਲਾ ਅਜਿਹੇ ਸਮੇਂ ‘ਚ ਲਿਆ ਗਿਆ ਹੈ ਜਦੋਂ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ‘ਚ ਹਵਾ ਗੁਣਵੱਤਾ ਸੂਚਕ ਅੰਕ ‘ਖਤਰਨਾਕ ਤੌਰ ‘ਤੇ ਉੱਚੇ’ ਪੱਧਰ ‘ਤੇ ਪਹੁੰਚ ਗਿਆ ਹੈ। ਇਸ ਨਾਲ ਲੋਕਾਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਦੀ ਇਸ ਸਥਿਤੀ ਨੂੰ ‘ਮੈਡੀਕਲ ਐਮਰਜੈਂਸੀ’ ਘੋਸ਼ਿਤ ਕੀਤਾ ਹੈ।