ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਤਿੰਨ ਟੀ20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਮਾਊਂਟ ਮੌਂਗਾਨੁਈ ਦੇ ਬੇ ਓਵਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਪਰ ਮੀਂਹ ਨੇ ਮੈਚ ‘ਚ ਰੁਕਾਵਟ ਪਾਈ ਜਿਸ ਕਾਰਨ ਕੁੱਝ ਸਮੇਂ ਲਈ ਮੈਚ ਨੂੰ ਰੋਕ ਦਿੱਤਾ ਗਿਆ ਸੀ ਪਰ ਹੁਣ ਮੀਂਹ ਰੁਕਣ ਤੋਂ ਬਾਅਦ ਖੇਡ ਮੁੜ ਸ਼ੁਰੂ ਹੋ ਗਈ ਹੈ। ਕ੍ਰੀਜ਼ ‘ਤੇ ਈਸ਼ਾਨ ਕਿਸ਼ਨ ਤੇ ਸੂਰਯਕੁਮਾਰ ਯਾਦਵ ਹਨ।
ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 11 ਓਵਰਾਂ ‘ਚ 2 ਵਿਕਟਾਂ ਗੁਆ ਕੇ 82 ਦੌੜਾਂ ਬਣਾਈਆਂ। ਸੂਰਿਆਕੁਮਾਰ ਯਾਦਵ ਅਤੇ ਸ਼੍ਰੇਅਸ ਅਈਅਰ ਕਰੀਜ਼ ‘ਤੇ ਹਨ। ਵਿਸ਼ਵ ਕੱਪ ‘ਚ ਖਰਾਬ ਓਪਨਿੰਗ ਬੱਲੇਬਾਜ਼ੀ ਕਾਰਨ ਆਲੋਚਨਾਵਾਂ ਦਾ ਸਾਹਮਣਾ ਕਰ ਰਹੀ ਭਾਰਤੀ ਟੀਮ ਨੂੰ ਦੂਜੇ ਮੈਚ ‘ਚ ਫਿਰ ਨਿਰਾਸ਼ਾ ਹੱਥ ਲੱਗੀ। ਟੀਮ ਇੰਡੀਆ ਨੇ ਇਸ ਮੈਚ ‘ਚ ਰਿਸ਼ਭ ਪੰਤ ਅਤੇ ਈਸ਼ਾਨ ਕਿਸ਼ਨ ਨੂੰ ਓਪਨਿੰਗ ਕਰਨ ਲਈ ਭੇਜਿਆ, ਪਰ ਦੋਵੇਂ ਕੁਝ ਖਾਸ ਨਹੀਂ ਕਰ ਸਕੇ।
ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਰਿਸ਼ਭ ਪੰਤ 6 ਦੌੜਾਂ ਦੇ ਨਿੱਜੀ ਸਕੋਰ ‘ਤੇ ਲਾਕੀ ਫਰਗਿਊਸਨ ਵਲੋਂ ਆਊਟ ਹੋ ਗਿਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਈਸ਼ਾਨ ਕਿਸ਼ਨ 36 ਦੌੜਾਂ ਬਣਾ ਈਸ਼ ਸ਼ੋਢੀ ਦਾ ਸ਼ਿਕਾਰ ਬਣਿਆ ਤੇ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਈਸ਼ਾਨ ਕਿਸ਼ਨ ਨੇ ਆਪਣੀ ਪਾਰੀ ਦੇ ਦੌਰਾਨ 5 ਚੌਕੇ ਤੇ 1 ਛੱਕਾ ਵੀ ਲਗਾਇਆ।
ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। ਦੂਜੇ ਮੈਚ ‘ਚ ਵੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਮਤਲਬ ਇਹ ਮੈਚ ਰੱਦ ਵੀ ਹੋ ਸਕਦਾ ਹੈ। ਦੱਸ ਦੇਈਏ ਕਿ ਨਿਊਜ਼ੀਲੈਂਡ ਨੇ ਇਸ ਸੀਰੀਜ਼ ਲਈ ਲਗਭਗ ਉਹੀ ਟੀਮ ਉਤਾਰੀ ਹੈ ਜੋ ਟੀ-20 ਵਿਸ਼ਵ ਕੱਪ 2022 ‘ਚ ਨਜ਼ਰ ਆਈ ਸੀ, ਜਿੱਥੇ ਟ੍ਰੇਂਟ ਬੋਲਟ ਨੂੰ ਆਰਾਮ ਦਿੱਤਾ ਗਿਆ ਹੈ। ਦੂਜੇ ਪਾਸੇ ਭਾਰਤੀ ਟੀਮ ‘ਚ ਕੋਚਿੰਗ ਸਟਾਫ਼ ਵੱਲੋਂ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ। ਟੀਮ ਇੰਡੀਆ ਦੀ ਕਮਾਨ ਹਾਰਦਿਕ ਪੰਡਯਾ ਦੇ ਹੱਥਾਂ ‘ਚ ਹੈ ਅਤੇ ਵੀਵੀਐਸ ਲਕਸ਼ਮਣ ਕੋਚ ਦੀ ਭੂਮਿਕਾ ‘ਚ ਹਨ।
ਵੈਲਿੰਗਟਨ ਵਿੱਚ ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ ਮੈਚ ’ਤੇ ਵੀ ਮੀਂਹ ਦਾ ਖਤਰਾ ਬਣਿਆ ਹੋਇਆ ਹੈ। ਭਾਰਤੀ ਕ੍ਰਿਕਟ ਟੀਮ ਵੱਲੋਂ ਮੈਚ ਵਿੱਚ ਰਿਸ਼ਭ ਪੰਤ ਨੂੰ ਸਲਾਮੀ ਬੱਲੇਬਾਜ਼ ਵਜੋਂ ਉਤਾਰਿਆ ਜਾ ਸਕਦਾ ਹੈ।
ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ
ਭਾਰਤ : ਈਸ਼ਾਨ ਕਿਸ਼ਨ, ਰਿਸ਼ਭ ਪੰਤ (ਵਿਕਟਕੀਪਰ), ਸੂਰਯਕੁਮਾਰ ਯਾਦਵ, ਸ਼੍ਰੇਅਸ ਅਈਅਰ, ਦੀਪਕ ਹੁੱਡਾ, ਹਾਰਦਿਕ ਪੰਡਯਾ (ਕਪਤਾਨ), ਵਾਸ਼ਿੰਗਟਨ ਸੁੰਦਰ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ, ਯੁਜਵੇਂਦਰ ਚਾਹਲ
ਨਿਊਜ਼ੀਲੈਂਡ : ਫਿਨ ਐਲਨ, ਡੇਵੋਨ ਕੋਨਵੇ (ਵਿਕਟਕੀਪਰ), ਕੇਨ ਵਿਲੀਅਮਸਨ (ਕਪਤਾਨ), ਗਲੇਨ ਫਿਲਿਪਸ, ਡੇਰਿਲ ਮਿਸ਼ੇਲ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ, ਈਸ਼ ਸੋਢੀ, ਟਿਮ ਸਾਊਦੀ, ਐਡਮ ਮਿਲਨੇ, ਲਾਕੀ ਫਰਗਿਊਸਨ