IND vs SL 1st ODI : ਭਾਰਤ ਨੇ ਸ੍ਰੀਲੰਕਾ ਨੂੰ 67 ਦੌੜਾਂ ਨਾਲ ਹਰਾਇਆ

0
7

ਭਾਰਤ ਤੇ ਸ਼੍ਰੀਲੰਕਾ ਦਰਮਿਆਨ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਗੁਹਾਟੀ ਦੇ ਬਾਰਸਪਾਰਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ। ਭਾਰਤ ਨੇ ਗੁਹਾਟੀ ਵਨਡੇ ਮੈਚ ਵਿਚ ਸ਼੍ਰੀਲੰਕਾ ਨੂੰ ਹਰਾ ਦਿੱਤਾ ਹੈ। ਟੀਮ ਇੰਡੀਆ ਨੇ ਸ਼੍ਰੀਲੰਕਾ ਨੂੰ 67 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਸੀਰੀਜ ਵਿਚ 1-0 ਦੀ ਬੜ੍ਹਤ ਬਣਾ ਲਈ। ਭਾਰਤ ਨੇ ਪਹਿਲੇ ਖੇਡਣ ਦੇ ਬਾਅਦ 50 ਓਵਰਾਂ ਵਿਚ 7 ਵਿਕਟਾਂ ‘ਤੇ 373 ਦੌੜਾਂ ਬਣਾਈਆਂ ਸਨ। ਇਸ ਦੇ ਜਵਾਬ ਵਿਚ ਸ਼੍ਰੀਲੰਕਾਈ ਟੀਮ ਨਿਰਧਾਰਤ ਓਵਰਾਂ ਵਿਚ 8 ਵਿਕਟਾਂ ‘ਤੇ 306 ਦੌੜਾਂ ਹੀ ਬਣਾ ਸਕੀ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਸ਼੍ਰੀਲੰਕਾ ਲਈ ਕਪਤਾਨ ਦਾਸੁਨ ਸ਼ਨਾਕਾ ਨੇ ਨਾਟਆਊਟ 108 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਦੌਰਾਨ ਉਨ੍ਹਾਂ ਦੇ ਬੱਲੇ ਤੋਂ 12 ਚੌਕੇ ਤੇ ਤਿੰਨ ਛੱਕੇ ਨਿਕਲੇ। ਓਪਨਰ ਪਥੁਮ ਨਿਸਾਂਕਾ ਨੇ 72 ਦੌੜਾਂ ਬਣਾਈਆਂ। ਇਸ ਦੇ ਬਾਵਜੂਦ ਸ਼੍ਰੀਲੰਕਾਈ ਟੀਮ ਨੂੰ ਮੈਚ ਵਿਚ 67 ਦੌੜਾਂ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।

ਦਾਸੁਨ ਸ਼ਨਾਕਾ ਤੇ ਪਥੁਮ ਨਿਸ਼ਾਂਕਾ ਤੋਂ ਇਲਾਵਾ ਧਨੰਜੈ ਡੀ ਸਿਲਵਾ ਨੇ 40 ਗੇਂਦਾਂ ‘ਤੇ 47 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਪਾਰੀ ਵਿ 9 ਚੌਕੇ ਲਗਾਏ। ਇਸ ਤੋਂ ਇਲਾਵਾ ਬਾਕੀ ਸ਼੍ਰੀਲੰਕਾਈ ਬੱਲੇਬਾਜ਼ਾਂ ਨੇ ਨਿਰਾਸ਼ ਕੀਤਾ। ਭਾਰਤ ਲਈ ਤੇਜ਼ ਗੇਂਦਬਾਜ਼ ਉਮਰਾਨ ਮਲਿਕ ਸਭ ਤੋਂ ਜ਼ਿਆਦਾ ਕਾਮਯਾਬ ਗੇਂਦਬਾਜ਼ ਰਹੇ। ਉਮਰਾਨ ਮਲਿਕ ਨੇ 8 ਓਵਰਾਂ ਵਿਚ 57 ਦੌੜਾਂ ਦੇ ਕੇ 3 ਖਿਡਾਰੀਆਂ ਨੂੰ ਆਊਟ ਕੀਤਾ। ਦੂਜੇ ਪਾਸੇ ਮੁਹੰਮਦ ਸਿਰਾਜ ਨੇ 2 ਖਿਡਾਰੀਆਂ ਨੂੰ ਆਪਣਾ ਸ਼ਿਕਾਰ ਬਣਾਇਆ। ਇਸ ਤੋਂ ਇਲਾਵਾ ਮੁਹੰਮਦ ਸ਼ਮੀ ਤੇ ਯੁਜਵੇਂਦਰ ਚਹਿਲ ਨੂੰ 1-1 ਨਾਲ ਸਫਲਤਾ ਮਿਲੀ। ਟੀਮ ਇੰਡੀਆ 3 ਵਨਡੇ ਮੈਚਾਂ ਦੀ ਸੀਰੀਜ ਵਿਚ 1-0 ਤੋਂ ਅੱਗੇ ਹੋ ਗਈ ਹੈ।

ਇਸ ਤੋਂ ਪਹਿਲਾਂ ਭਾਰਤ ਲਈ ਵਿਰਾਟ ਕੋਹਲੀ ਨੇ ਸ਼ਾਨਦਾਰ ਪਾਰੀ ਖੇਡੀ। ਟੀਮ ਇੰਡੀਆ ਦੇ ਸਾਬਕਾ ਕਪਤਾਨ ਨੇ 87 ਗੇਂਦਾਂ ‘ਤੇ 113 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਪਾਰੀ ਵਿਚ 12 ਚੌਕੇ ਤੇ 1 ਛੱਕਾ ਲਗਾਇਆ। ਇਹ ਵਿਰਾਟ ਕੋਹਲੀ ਦੇ ਵਨਡੇ ਕਰੀਅਰ ਦਾ 45ਵੀਂ ਸੈਂਕੜਾ ਹੈ। ਦੂਜੇ ਪਾਸੇ ਵਿਰਾਟ ਕੋਹਲੀ ਦੇ ਇੰਟਰਨੈਸ਼ਨਲ ਕਰੀਅਰ ਦਾ 73ਵਾਂ ਸੈਂਕੜਾ ਹੈ। ਵਿਰਾਟ ਕੋਹਲੀ ਤੋਂ ਇਲਾਵਾ ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਨੇ ਬੇਹਤਰੀਨ ਪਾਰੀ ਖੇਡੀ। ਦੋਵੇਂ ਬੱਲੇਬਾਜ਼ਾਂ ਨੇ ਪਹਿਲੇ ਵਿਕਟ ਲਈ 143 ਦੌੜਾਂ ਬਣਾਈਆਂ। ਭਾਰਤੀ ਕਪਤਾਨ ਨੇ 67 ਗੇਂਦਾਂ ‘ਤੇ 83 ਦੌੜਾਂ ਬਣਾਈਆਂ ਜਦੋਂ ਕਿ ਸ਼ੁਭਮਨ ਗਿੱਲ ਨੇ 60 ਗੇਂਦਾਂ ‘ਤੇ 70 ਦੌੜਾਂ ਦਾ ਯੋਗਦਾਨ ਦਿੱਤਾ।

LEAVE A REPLY

Please enter your comment!
Please enter your name here