ਮੁਹਾਲੀ ‘ਚ ਸਫਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ
ਸ਼ਹਿਰ ਦੇ ਸਮੂਹ ਸਫ਼ਾਈ ਕਰਮਚਾਰੀ ਆਪਣੀਆਂ ਲਟਕਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਹਨ। ਇਸ ਦੌਰਾਨ ਸਮੂਹ ਸਫ਼ਾਈ ਕਰਮਚਾਰੀਆਂ ਨੇ ਸਵੇਰੇ ਨਗਰ ਨਿਗਮ ਦਫ਼ਤਰ ਦੇ ਮੁੱਖ ਗੇਟ ’ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੇਅਰ ਤੇ ਨਿਗਮ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
Nepal Bus Accident : ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ Embassy ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
ਸਫ਼ਾਈ ਕਰਮਚਾਰੀਆਂ ਦੇ ਵੱਧਦੇ ਵਿਰੋਧ ਨੂੰ ਦੇਖਦਿਆਂ ਡੀਐੱਸਪੀ ਸਿਟੀ 2 ਹਰਸਿਮਰਨ ਸਿੰਘ ਬੱਲ ਵੀ ਮੌਕੇ ’ਤੇ ਪੁੱਜੇ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਮੇਅਰ ਅਤੇ ਨਿਗਮ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਪਰ ਫਿਲਹਾਲ ਮੰਗਾਂ ਸਬੰਧੀ ਕੋਈ ਸਹਿਮਤੀ ਨਹੀਂ ਬਣ ਸਕੀ। ਪੰਜਾਬ ਸਫ਼ਾਈ ਕਰਮਚਾਰੀ ਫੈਡਰੇਸ਼ਨ ਦੇ ਆਗੂ ਪਵਨ ਗੋਡਯਾਲ ਨੇ ਕਿਹਾ ਹੈ ਕਿ ਜੇਕਰ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਸ਼ਹਿਰ ’ਚ ਸਫ਼ਾਈ ਕਰਮਚਾਰੀਆਂ ਵੱਲੋਂ ਧਰਨਾ ਹੋਰ ਤੇਜ਼ ਕੀਤਾ ਜਾਵੇਗਾ।









