ਮਹਿਲਾ ਟੀ-20 ਵਿਸ਼ਵ ਕੱਪ ‘ਚੋਂ ਭਾਰਤ ਬਾਹਰ
ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ 54 ਦੌੜਾਂ ਨਾਲ ਹਰਾ ਕੇ ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ ਹੈ। ਟੂਰਨਾਮੈਂਟ ਦੇ ਗਰੁੱਪ ਏ ਦੇ ਆਖਰੀ ਲੀਗ ਮੈਚ ਵਿੱਚ ਪਾਕਿਸਤਾਨ ਹੱਥੋਂ ਇਸ ਹਾਰ ਨਾਲ ਭਾਰਤੀ ਮਹਿਲਾ ਟੀਮ ਦਾ ਸਫ਼ਰ ਵੀ ਖ਼ਤਮ ਹੋ ਗਿਆ।
ਇਹ ਵੀ ਪੜ੍ਹੋ- ਗ੍ਰਾਮ ਪੰਚਾਇਤ ਚੋਣਾਂ- ਤਰਨਤਾਰਨ ‘ਚ ਪੋਲਿੰਗ ਸਟੇਸ਼ਨ ਦੇ ਬਾਹਰ ਚੱਲੀ ਗੋਲੀ
ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 110 ਦੌੜਾਂ ਬਣਾਈਆਂ ਅਤੇ ਪਾਕਿਸਤਾਨ ਨੂੰ ਜਿੱਤ ਲਈ 111 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਪਾਕਿਸਤਾਨੀ ਟੀਮ 11.4 ਓਵਰਾਂ ‘ਚ 56 ਦੌੜਾਂ ‘ਤੇ ਆਲ ਆਊਟ ਹੋ ਗਈ। ਈਡਨ ਕਾਰਸਨ ਨੂੰ ਮੈਚ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਉਸ ਨੇ 3 ਓਵਰਾਂ ‘ਚ 7 ਦੌੜਾਂ ਦੇ ਕੇ 2 ਵਿਕਟਾਂ ਲਈਆਂ।
ਸਲਾਮੀ ਬੱਲੇਬਾਜ਼ ਸੂਜ਼ੀ ਬੇਟਸ ਨੇ ਸਭ ਤੋਂ ਵੱਧ 28 ਦੌੜਾਂ ਬਣਾਈਆਂ ਜਦਕਿ ਬਰੁਕ ਹੈਲੀਡੇ ਨੇ 22 ਦੌੜਾਂ ਦਾ ਯੋਗਦਾਨ ਪਾਇਆ। ਪਾਕਿਸਤਾਨ ਵੱਲੋਂ ਨਸਰਾ ਸੰਧੂ ਨੇ 3 ਵਿਕਟਾਂ ਲਈਆਂ।