ਭਾਰਤ ਅਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਅੱਜ, ਨਾਗਪੁਰ ਵਿੱਚ ਭਿੜਨਗੀਆਂ ਦੋਵੇਂ ਟੀਮਾਂ
ਨਵੀ ਦਿੱਲੀ, 6 ਫਰਵਰੀ: ਭਾਰਤ ਅਤੇ ਇੰਗਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਯਾਨੀ ਵੀਰਵਾਰ 6 ਫਰਵਰੀ ਨੂੰ ਨਾਗਪੁਰ ਦੇ ਵਿਦਰਭ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਜਾਣਾ ਹੈ। ਭਾਰਤੀ ਸਮੇਂ ਅਨੁਸਾਰ ਇਹ ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ, ਜਦਕਿ ਦੋਵੇਂ ਕਪਤਾਨ ਟਾਸ ਤੋਂ ਅੱਧਾ ਘੰਟਾ ਪਹਿਲਾਂ ਮੈਦਾਨ ‘ਚ ਉਤਰਨਗੇ।
ਕਾਫੀ ਅਹਿਮ ਹੈ ਇਹ ਸੀਰੀਜ਼
19 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਚੈਂਪੀਅਨਸ ਟਰਾਫੀ ਦੇ ਮੱਦੇਨਜ਼ਰ ਇਹ ਸੀਰੀਜ਼ ਕਾਫੀ ਅਹਿਮ ਹੈ। ਇੰਗਲਿਸ਼ ਟੀਮ ਨੇ ਬੁੱਧਵਾਰ ਨੂੰ ਹੀ ਆਪਣੀ ਪਲੇਇੰਗ ਇਲੈਵਨ ਦਾ ਐਲਾਨ ਕਰ ਦਿੱਤਾ ਸੀ। ਇੰਗਲੈਂਡ ਕ੍ਰਿਕਟ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ਜੋ ਰੂਟ 2023 ਤੋਂ ਬਾਅਦ ਪਹਿਲੀ ਵਾਰ ਟੀਮ ‘ਚ ਵਾਪਸੀ ਕਰ ਰਹੇ ਹਨ। ਟੀਮ ਵਿੱਚ ਟੀ-20 ਟੀਮ ਦੇ 10 ਖਿਡਾਰੀ ਵੀ ਸ਼ਾਮਲ ਹਨ।
ਪਲੇਇੰਗ ਇਲੈਵਨ
ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ (ਵਿਕਟਕੀਪਰ), ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਕੁਲਦੀਪ ਯਾਦਵ, ਹਰਸ਼ਿਤ ਰਾਣਾ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ।
ਇੰਗਲੈਂਡ: ਫਿਲ ਸਾਲਟ (wk), ਬੇਨ ਡਕੇਟ, ਜੋ ਰੂਟ, ਹੈਰੀ ਬਰੂਕ, ਜੋਸ ਬਟਲਰ (c), ਲਿਆਮ ਲਿਵਿੰਗਸਟੋਨ, ਜੈਕਬ ਬੈਥਲ, ਬਰਡਨ ਕਾਰਸ, ਜੋਫਰਾ ਆਰਚਰ, ਆਦਿਲ ਰਾਸ਼ਿਦ, ਸਾਕਿਬ ਮਹਿਮੂਦ।
14 ਮਾਰਚ ਤੋਂ ਸ਼ੁਰੂ ਹੋਵੇਗਾ ਖੇਤਰੀ ਸਰਸ ਮੇਲਾ, ਦੇਸ਼ ਭਰ ਦੇ ਕਾਰੀਗਰ ਲਗਾਉਣਗੇ 300 ਤੋਂ ਵੱਧ ਸਟਾਲ









