India Vs Pakistan Women’s T20 World Cup 2024 ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ
ਮਹਿਲਾ ਟੀਮ ਟੀ-20 ਵਿਸ਼ਵ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਮੈਚ ਦੁਬਈ ਵਿੱਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਦੋਵਾਂ ਟੀਮਾਂ ਨੇ ਪਿਛਲੇ ਮੈਚ ਦੇ ਪਲੇਇੰਗ ਇਲੈਵਨ ਵਿੱਚ ਇੱਕ-ਇੱਕ ਬਦਲਾਅ ਕੀਤਾ ਹੈ।
ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ‘ਤੇ ਕਰਜ਼ੇ ਦੀ ਪੇਸ਼ਕਸ਼
ਸੈਮੀਫਾਈਨਲ ਦੀ ਦੌੜ ‘ਚ ਬਣੇ ਰਹਿਣ ਲਈ ਟੀਮ ਇੰਡੀਆ ਨੂੰ ਇਹ ਮੈਚ ਕਿਸੇ ਵੀ ਕੀਮਤ ‘ਤੇ ਜਿੱਤਣਾ ਹੋਵੇਗਾ, ਕਿਉਂਕਿ ਟੀਮ ਨੂੰ ਪਹਿਲੇ ਮੈਚ ‘ਚ ਨਿਊਜ਼ੀਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਭਾਰਤ ਲਈ ਚੰਗੀ ਗੱਲ ਇਹ ਹੈ ਕਿ ਉਸ ਨੇ ਇਸ ਟੂਰਨਾਮੈਂਟ ‘ਚ ਪਾਕਿਸਤਾਨ ‘ਤੇ ਦਬਦਬਾ ਬਣਾਇਆ ਹੈ। ਦੋਵਾਂ ਵਿਚਾਲੇ ਟੀ-20 ਵਿਸ਼ਵ ਕੱਪ ‘ਚ ਹੁਣ ਤੱਕ 7 ਮੈਚ ਖੇਡੇ ਜਾ ਚੁੱਕੇ ਹਨ। ਇਸ ‘ਚ ਭਾਰਤ ਨੇ 5 ਮੈਚ ਜਿੱਤੇ। ਪਾਕਿਸਤਾਨ ਸਿਰਫ਼ 2 ਮੈਚ ਹੀ ਜਿੱਤ ਸਕਿਆ ਹੈ।
ਦੋਵਾਂ ਟੀਮਾਂ ਦਾ ਪਲੇਇੰਗ-11
ਭਾਰਤ: ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਜੇਮੀਮਾ ਰੌਡਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਸਜਨਾ ਸਜੀਵਨ, ਦੀਪਤੀ ਸ਼ਰਮਾ, ਅਰੁੰਧਤੀ ਰੈਡੀ, ਸ਼੍ਰੇਅੰਕਾ ਪਾਟਿਲ, ਆਸ਼ਾ ਸ਼ੋਭਨਾ ਅਤੇ ਰੇਣੁਕਾ ਸਿੰਘ।
ਪਾਕਿਸਤਾਨ : ਫਾਤਿਮਾ ਸਨਾ (ਕਪਤਾਨ), ਮੁਨੀਬਾ ਅਲੀ, ਗੁਲ ਫਿਰੋਜ਼, ਸਿਦਰਾ ਅਮੀਨ, ਅਮਾਇਮਾ ਸੋਹੇਲ, ਨਿਦਾ ਡਾਰ, ਤੂਬਾ ਹਸਨ, ਆਲੀਆ ਰਿਆਜ਼, ਨਸਰਾ ਸੰਧੂ, ਅਰੁਬ ਸ਼ਾਹ, ਸਾਦੀਆ ਇਕਬਾਲ।