
ਭਾਰਤ ਨੇ ਜ਼ਿੰਬਾਬਵੇ ਤੋਂ 5 ਮੈਚਾਂ ਦੀ ਟੀ-20 ਸੀਰੀਜ਼ ਜਿੱਤੀ, ਟੀਮ ਇੰਡੀਆ ਦੀ 3-1 ਨਾਲ ਬੜ੍ਹਤ
ਟੀਮ ਇੰਡੀਆ ਨੇ ਸ਼ਨੀਵਾਰ ਨੂੰ ਚੌਥੇ ਟੀ-20 ਮੈਚ ‘ਚ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ। ਇਸ ਸੀਰੀਜ਼ ‘ਚ ਭਾਰਤੀ ਟੀਮ ਦੀ ਇਹ ਲਗਾਤਾਰ ਤੀਜੀ ਜਿੱਤ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ 5 ਮੈਚਾਂ ਦੀ ਸੀਰੀਜ਼ ‘ਚ 3-1 ਦੀ ਬੜ੍ਹਤ ਬਣਾ ਲਈ ਹੈ।
ਇਹ ਵੀ ਪੜ੍ਹੋ: ਚੋਰਾਂ ਨੇ ਇੱਕੋ ਰਾਤ ‘ਚ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
ਸੀਰੀਜ਼ ਦਾ ਪੰਜਵਾਂ ਮੈਚ 14 ਜੁਲਾਈ ਨੂੰ
ਹਰਾਰੇ ਸਪੋਰਟਸ ਕਲੱਬ ਦੇ ਕਪਤਾਨ ਸ਼ੁਭਮਨ ਗਿੱਲ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਜ਼ਿੰਬਾਬਵੇ ਨੇ 20 ਓਵਰਾਂ ‘ਚ 7 ਵਿਕਟਾਂ ਗੁਆ ਕੇ 152 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਨੇ ਬਿਨਾਂ ਕੋਈ ਵਿਕਟ ਗੁਆਏ 15.2 ਓਵਰਾਂ ‘ਚ ਟੀਚਾ ਹਾਸਲ ਕਰ ਲਿਆ। ਸੀਰੀਜ਼ ਦਾ ਪੰਜਵਾਂ ਮੈਚ 14 ਜੁਲਾਈ ਨੂੰ ਖੇਡਿਆ ਜਾਵੇਗਾ।
ਭਾਰਤੀ ਸਲਾਮੀ ਬੱਲੇਬਾਜ਼ਾਂ ਵਿਚਾਲੇ ਅਜੇਤੂ 156 ਦੌੜਾਂ ਦੀ ਸਾਂਝੇਦਾਰੀ
153 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ ਸਲਾਮੀ ਬੱਲੇਬਾਜ਼ਾਂ ਵਿਚਾਲੇ 156 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਯਸ਼ਸਵੀ ਜੈਸਵਾਲ ਨੇ 53 ਗੇਂਦਾਂ ‘ਤੇ ਨਾਬਾਦ 93 ਦੌੜਾਂ ਅਤੇ ਸ਼ੁਭਮਨ ਗਿੱਲ ਨੇ 39 ਗੇਂਦਾਂ ‘ਤੇ 58 ਦੌੜਾਂ ਬਣਾਈਆਂ।