ਭਾਰਤੀ ਵਿਦਿਆਰਥੀ ਸ਼ਿਕਾਗੋ ‘ਚ ਹੋਇਆ ਲਾਪਤਾ || Latest News

0
90
Indian student went missing in Chicago

ਭਾਰਤੀ ਵਿਦਿਆਰਥੀ ਸ਼ਿਕਾਗੋ ‘ਚ ਹੋਇਆ ਲਾਪਤਾ || Latest News

ਭਾਰਤੀਆਂ ਵਿੱਚ ਵਿਦੇਸ਼ ਜਾਣ ਦਾ ਜਿੱਥੇ ਇੰਨਾ ਕਰੇਜ਼ ਹੈ ਉੱਥੇ ਹੀ ਨਿਤ ਦਿਨ ਵਿਦੇਸ਼ ਤੋਂ ਭਾਰਤੀ ਵਿਦਿਆਰਥੀਆਂ ਦੇ ਲਾਪਤਾ ਹੋਣ ਜਾਂ ਕਤਲ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਅਜਿਹੀ ਹੀ ਇੱਕ ਹੋਰ ਘਟਨਾ ਅਮਰੀਕਾ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਅਮਰੀਕਾ ਦੇ ਸ਼ਿਕਾਗੋ ਤੋਂ ਇੱਕ ਭਾਰਤੀ ਵਿਦਿਆਰਥੀ ਲਾਪਤਾ ਹੋ ਗਿਆ ਹੈ। ਵਿਦਿਆਰਥੀ ਦੀ ਪਛਾਣ ਰੁਪੇਸ਼ ਚੰਦਰ ਚਿੰਤਾਕਿੰਡੀ ਵਜੋਂ ਹੋਈ ਹੈ, ਜੋ 2 ਮਈ ਤੋਂ ਲਾਪਤਾ ਹੈ।

ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ

ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਕਿਹਾ ਹੈ ਕਿ ਉਹ ਪੁਲਿਸ ਅਤੇ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਸੰਪਰਕ ਵਿੱਚ ਹੈ। ਕੌਂਸਲੇਟ ਜਨਰਲ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇਕ ਪੋਸਟ ‘ਚ ਲਿਖਿਆ ਕਿ ਭਾਰਤੀ ਵਿਦਿਆਰਥੀ ਰੂਪੇਸ਼ ਚੰਦਰ ਦੇ ਲਾਪਤਾ ਹੋਣ ਦੀ ਖਬਰ ਸੁਣ ਕੇ ਕੌਂਸਲੇਟ ਜਨਰਲ ਬੇਹੱਦ ਚਿੰਤਤ ਹੈ। ਦੂਤਾਵਾਸ ਭਾਰਤੀ ਭਾਈਚਾਰੇ ਅਤੇ ਪੁਲਿਸ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਮੀਦ ਹੈ ਕਿ ਰੁਪੇਸ਼ ਨੂੰ ਜਲਦੀ ਹੀ ਲੱਭ ਲਿਆ ਜਾਵੇਗਾ।

ਵਿਦਿਆਰਥੀ 2 ਮਈ ਤੋਂ ਲਾਪਤਾ

ਇਸ ਦੇ ਨਾਲ ਹੀ ਸ਼ਿਕਾਗੋ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਰੁਪੇਸ਼ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਸ਼ਿਕਾਗੋ ਦੇ ਐਨ ਸ਼ੈਰੀਡਨ ਰੋਡ ਦੇ 4300 ਬਲਾਕ ਤੋਂ ਰੁਪੇਸ਼ 2 ਮਈ ਤੋਂ ਲਾਪਤਾ ਹੈ। ਇਸ ਤੋਂ ਪਹਿਲਾਂ ਵੀ ਅਜਿਹੀ ਹੀ ਇੱਕ ਘਟਨਾ ਵਾਪਰ ਚੁੱਕੀ ਹੈ | ਮਾਰਚ ਵਿਚ ਇਕ ਭਾਰਤੀ ਵਿਦਿਆਰਥੀ ਲਾਪਤਾ ਹੋ ਗਿਆ ਸੀ, ਜਿਸ ਦੀ ਲਾਸ਼ ਅਪ੍ਰੈਲ ਵਿਚ ਬਰਾਮਦ ਹੋਈ ਸੀ।

ਇਹ ਵੀ ਪੜ੍ਹੋ :ਸਕੂਲ ਜਾ ਰਹੇ ਨੌਜਵਾਨ ਅਧਿਆਪਕ ਨਾਲ ਰਸਤੇ ਵਿੱਚ ਵਾਪਰਿਆ ਵੱਡਾ ਭਾਣਾ

ਹਾਲ ਹੀ ਦੇ ਸਮੇਂ ਵਿੱਚ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਇਸ ਸਾਲ ਅਮਰੀਕਾ ਵਿੱਚ ਵੱਖ-ਵੱਖ ਕਾਰਨਾਂ ਕਰਕੇ 11 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ।

 

 

 

 

LEAVE A REPLY

Please enter your comment!
Please enter your name here