ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਜਸਪ੍ਰੀਤ ਬੁਮਰਾਹ ਹੋਣਗੇ ਉਪ ਕਪਤਾਨ||Sports News

0
46

ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਜਸਪ੍ਰੀਤ ਬੁਮਰਾਹ ਹੋਣਗੇ ਉਪ ਕਪਤਾਨ

ਨਿਊਜ਼ੀਲੈਂਡ ਖਿਲਾਫ 16 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਟੈਸਟ ਸੀਰੀਜ਼ ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਚਾਰ ਟਰੈਵਲਿੰਗ ਰਿਜ਼ਰਵ ਵੀ ਰੱਖੇ ਗਏ ਹਨ। ਜਸਪ੍ਰੀਤ ਬੁਮਰਾਹ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਬੰਗਲਾਦੇਸ਼ ਖਿਲਾਫ ਦੋ ਮੈਚਾਂ ਦੀ ਸੀਰੀਜ਼ ਲਈ ਭਾਰਤੀ ਟੀਮ ਦਾ ਕੋਈ ਉਪ ਕਪਤਾਨ ਨਹੀਂ ਚੁਣਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਬੀਸੀਸੀਆਈ ਰੋਹਿਤ ਸ਼ਰਮਾ ਤੋਂ ਬਾਅਦ ਬੁਮਰਾਹ ਨੂੰ ਟੈਸਟ ਟੀਮ ਦੇ ਭਵਿੱਖ ਦੇ ਕਪਤਾਨ ਵਜੋਂ ਦੇਖ ਰਿਹਾ ਹੈ।

ਇਹ ਵੀ ਪੜ੍ਹੋ- ਲੁਧਿਆਣਾ ‘ਚ ਅੱਜ ਫੂਕਿਆ ਜਾਵੇਗਾ 125 ਫੁੱਟ ਉੱਚਾ ਰਾਵਣ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਜੇ ਪੂਰੀ ਤਰ੍ਹਾਂ ਫਿੱਟ ਨਹੀਂ ਹਨ। ਉਸ ਨੂੰ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ, ਸ਼ਮੀ ਗਿੱਟੇ ਦੀ ਸੱਟ ਤੋਂ ਉਭਰ ਰਹੇ ਹਨ, ਜਿਸ ਲਈ ਉਨ੍ਹਾਂ ਨੇ ਇਸ ਸਾਲ ਦੀ ਸ਼ੁਰੂਆਤ ‘ਚ ਸਰਜਰੀ ਕਰਵਾਈ ਸੀ। ਉਹ ਸੱਟ ਕਾਰਨ 2023 ਵਨਡੇ ਵਿਸ਼ਵ ਕੱਪ ਫਾਈਨਲ ਤੋਂ ਬਾਅਦ ਮੈਦਾਨ ਤੋਂ ਬਾਹਰ ਹੈ। ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਯਸ਼ ਦਿਆਲ ਸੱਟ ਕਾਰਨ ਬਾਹਰ ਹਨ। ਉਹ ਬੰਗਲਾਦੇਸ਼ ਸੀਰੀਜ਼ ਲਈ ਭਾਰਤੀ ਟੀਮ ਵਿੱਚ ਸੀ।

ਪਹਿਲਾ ਟੈਸਟ 16 ਅਕਤੂਬਰ ਤੋਂ ਬੈਂਗਲੁਰੂ ਚ ਖੇਡਿਆ ਜਾਵੇਗਾ

ਨਿਊਜ਼ੀਲੈਂਡ ਦੀ ਟੀਮ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤ ਦਾ ਦੌਰਾ ਕਰ ਰਹੀ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 16 ਅਕਤੂਬਰ ਤੋਂ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਵੇਗੀ। ਇਸ ਦਾ ਪਹਿਲਾ ਮੈਚ ਬੈਂਗਲੁਰੂ ‘ਚ ਖੇਡਿਆ ਜਾਵੇਗਾ।

 

LEAVE A REPLY

Please enter your comment!
Please enter your name here