
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਅਧਿਕਾਰਤ ਜਾਣਕਾਰੀ ਭਾਰਤ ਨੇ ਵੀਰਵਾਰ ਦੇਰ ਰਾਤ ਪਾਕਿਸਤਾਨ ਨੂੰ ਇੱਕ ਪੱਤਰ ਭੇਜ ਕੇ ਦਿੱਤੀ।
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰ, 24 ਸਪਾ ਸੈਂਟਰ, 12 ਹੁੱਕਾ ਬਾਰ ਅਤੇ 52 ਸੈਲੂਨ ਦੀ ਹੋਈ ਜਾਂਚ
ਭਾਰਤ ਵਿੱਚ ਜਲ ਸ਼ਕਤੀ ਮੰਤਰੀ ਸਕੱਤਰ, ਦੇਵਸ਼੍ਰੀ ਮੁਖਰਜੀ ਨੇ ਪਾਕਿਸਤਾਨੀ ਜਲ ਸਰੋਤ ਮੰਤਰਾਲੇ ਦੇ ਸਕੱਤਰ ਮੁਰਤਜ਼ਾ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸੰਧੀ ਚੰਗੀਆਂ ਸ਼ਰਤਾਂ ਨਾਲ ਕੀਤੀ ਗਈ ਸੀ ਪਰ ਇਸਨੂੰ ਚੰਗੇ ਸੰਬੰਧਾਂ ਤੋਂ ਬਿਨਾਂ ਕਾਇਮ ਨਹੀਂ ਰੱਖਿਆ ਜਾ ਸਕਦਾ।
ਪਾਕਿਸਤਾਨ ਨੇ ਸਿੰਧੂ ਜਲ ਸਮਝੌਤੇ ਦੇ ਅੰਤ ਨੂੰ ਜੰਗ ਦੀ ਕਾਰਵਾਈ ਦੱਸਿਆ
ਪਾਕਿਸਤਾਨ ਨੇ ਸਿੰਧੂ ਜਲ ਸਮਝੌਤੇ ਦੇ ਅੰਤ ਨੂੰ ਜੰਗ ਦੀ ਕਾਰਵਾਈ ਦੱਸਿਆ ਹੈ। ਪਾਕਿਸਤਾਨ ਸਰਕਾਰ ਨੇ ਕਿਹਾ ਕਿ ਜੇਕਰ ਭਾਰਤ ਸਿੰਧੂ ਜਲ ਸੰਧੀ ਨੂੰ ਰੋਕਦਾ ਹੈ, ਤਾਂ ਇਸਨੂੰ ਜੰਗ ਦੀ ਕਾਰਵਾਈ ਮੰਨਿਆ ਜਾਵੇਗਾ।
22 ਅਪ੍ਰੈਲ ਨੂੰ ਅੱਤਵਾਦੀਆਂ ਨੇ ਪਹਿਲਗਾਮ ਨੇੜੇ ਬੈਸਰਨ ਘਾਟੀ ਵਿੱਚ 26 ਸੈਲਾਨੀਆਂ ਦੀ ਹੱਤਿਆ ਕਰ ਦਿੱਤੀ ਸੀ। ਇਨ੍ਹਾਂ ਵਿੱਚ ਇੱਕ ਨੇਪਾਲੀ ਨਾਗਰਿਕ ਵੀ ਸ਼ਾਮਲ ਸੀ। 10 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਤੋਂ ਬਾਅਦ, ਭਾਰਤ ਨੇ ਜਲ ਸੰਧੀ ਨੂੰ ਮੁਲਤਵੀ ਕਰਨ ਸਮੇਤ 5 ਵੱਡੇ ਫੈਸਲੇ ਲਏ।