ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌ.ਤ

0
165

ਪੰਜਾਬੀ ਨੌਜਵਾਨਾਂ ਵਿਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ ਤੇ ਇਟਲੀ ਵਰਗੇ ਸ਼ਹਿਰਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਜਾ ਕੇ ਸੈਟਲ ਹੋ ਕੇ ਇਕ ਤਾਂ ਆਪਣਾ ਭਵਿੱਖ ਸੁਨਹਿਰੀ ਬਣਾਉਣਗੇ ਤੇ ਨਾਲ ਹੀ ਪਰਿਵਾਰ ਦੀ ਆਰਥਿਕ ਮਦਦ ਵੀ ਕਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ ਤੇ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸਦੀ ਉਨ੍ਹਾਂ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ।

ਅਜਿਹਾ ਹੀ ਇਕ ਹਾਦਸਾ ਸੰਗਰੂਰ ਦੇ ਨੌਜਵਾਨ ਨਾਲ ਵਾਪਰਿਆ ਜਿਸ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯੁਗਵੀਰ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦਾ ਪਿਤਾ ਅਰੁਣਧੀਰ ਸਿੰਘ ਕਾਕਾ ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਰਹਿ ਚੁੱਕਿਆ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਯੁੱਧਵੀਰ ਸਿੰਘ ਕੁਝ ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਿਆ ਸੀ। ਹੁਣ ਯੁੱਧਵੀਰ ਦੇ ਮਾਤਾ-ਪਿਤਾ ਵੀ ਉਸ ਦੇ ਨਾਲ ਹੀ ਕੈਨੇਡਾ ਵਿਚ ਰਹਿ ਰਹੇ ਸਨ ਪਰ ਪੁੱਤਰ ਦੀ ਬੇਵਕਤੀ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

LEAVE A REPLY

Please enter your comment!
Please enter your name here