ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਭਾਰਤੀ ਜੇਲ੍ਹ ਵਿੱਚ ਬੰਦ ਇੱਕ ਬ੍ਰਿਟਿਸ਼-ਸਿੱਖ ਕਾਰਕੁਨ ਦੀ ਨਜ਼ਰਬੰਦੀ ਨੂੰ ‘ਮਨਮਾਨੀ’ ਕਰਾਰ ਦਿੱਤਾ ਹੈ। ਜਗਤਾਰ ਸਿੰਘ ਜੌਹਲ 2017 ਤੋਂ ਭਾਰਤੀ ਜੇਲ੍ਹ ਵਿੱਚ ਬੰਦ ਹੈ। ਉਸ ‘ਤੇ ਹਿੰਦੂ ਨੇਤਾਵਾਂ ਦੀ ਟਾਰਗੇਟ ਕਿਲਿੰਗ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਬੋਰਿਸ ਜੌਹਨਸਨ ਨੇ ਪਹਿਲੀ ਵਾਰ ਲੇਬਰ ਨੇਤਾ ਸਰ ਕੀਰ ਸਟਾਰਮਰ ਨੂੰ ਲਿਖੀ ਚਿੱਠੀ ਵਿੱਚ ਇਸ ਸ਼ਬਦ ਦੀ ਵਰਤੋਂ ਕੀਤੀ। ਜੌਹਲ ਦਾ ਪਰਿਵਾਰ ਇਸ ਨੂੰ ਵੱਡੀ ਕਾਮਯਾਬੀ ਵਜੋਂ ਦੇਖ ਰਿਹਾ ਹੈ।

ਦੱਸ ਦਈਏ ਕਿ ਜਗਤਾਰ ਸਿੰਘ ਜੌਹਲ ਉਰਫ ਜੱਗੀ ਜੌਹਲ ਨੂੰ ਪੰਜਾਬ ਪੁਲਿਸ ਨੇ 4 ਨਵੰਬਰ 2017 ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਸੀ। ਉਸ ’ਤੇ ਆਰਐਸਐਸ ਆਗੂ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ਸਮੇਤ ਕਈ ਆਗੂਆਂ ਦੀ ਟਾਰਗੇਟ ਕਿਲਿੰਗ ਵਿੱਚ ਸ਼ਾਮਲ ਹੋਣ ਦਾ ਦੋਸ਼ ਸੀ। ਫਿਲਹਾਲ ਉਹ ਦਿੱਲੀ ਦੀ ਤਿਹਾੜ ਜੇਲ ‘ਚ ਬੰਦ ਹੈ ਅਤੇ ਉਸ ‘ਤੇ ਕਿਸੇ ਵੀ ਦੋਸ਼ ‘ਚ ਮੁਕੱਦਮਾ ਨਹੀਂ ਚਲਾਇਆ ਗਿਆ ਹੈ। ਕੌਮੀ ਜਾਂਚ ਏਜੰਸੀ (ਐਨਆਈਏ) ਜੌਹਲ ਖ਼ਿਲਾਫ਼ ਅੱਠ ਮਾਮਲਿਆਂ ਦੀ ਜਾਂਚ ਕਰ ਰਹੀ ਹੈ।

ਮੀਡੀਆ ਰਿਪੋਰਟਾਂ ‘ਚ ਬੋਰਿਸ ਜੌਹਨਸਨ ਦੇ ਪੱਤਰ ਵਿੱਚ ਜੌਹਲ ਨੂੰ ਇੱਕ ਬ੍ਰਿਟਿਸ਼ ਨਾਗਰਿਕ ਦੱਸਿਆ ਗਿਆ ਹੈ ਜੋ ਪਿਛਲੇ ਸਾਢੇ ਚਾਰ ਸਾਲਾਂ ਤੋਂ “ਮਨਮਾਨੇ ਢੰਗ ਨਾਲ” ਭਾਰਤ ਵਿੱਚ ਹੈ। ਜੌਹਨਸਨ ਨੇ ਕਿਹਾ ਕਿ ਬ੍ਰਿਟੇਨ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੇ ਲਗਭਗ 100 ਮੌਕਿਆਂ ‘ਤੇ ਜੌਹਲ ਦੇ ਮਾਮਲੇ ਬਾਰੇ ਸਿੱਧੇ ਤੌਰ ‘ਤੇ ਭਾਰਤ ਸਰਕਾਰ ਕੋਲ ਚਿੰਤਾ ਜ਼ਾਹਰ ਕੀਤੀ ਹੈ।

LEAVE A REPLY

Please enter your comment!
Please enter your name here