ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਦੋਸ਼ੀ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਭਾਰਤ ਦੀਆਂ ਖੁਫੀਆ ਏਜੰਸੀਆਂ ਨੂੰ ਅੰਤਰਰਾਸ਼ਟਰੀ ਸਰੋਤਾਂ ਤੋਂ ਇੱਕ ਵੱਡਾ ਇਨਪੁਟ ਮਿਲਿਆ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ, ਬਦਨਾਮ ਅਤੇ ਅੰਤਰਰਾਸ਼ਟਰੀ ਗੈਂਗਸਟਰ ਗੋਲਡੀ ਬਰਾੜ ਨੂੰ 20 ਨਵੰਬਰ ਜਾਂ ਇਸ ਤੋਂ ਪਹਿਲਾਂ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ ਹੁਣ ਤੱਕ ਭਾਰਤ ਸਰਕਾਰ ਵੱਲੋਂ ਕੈਲੀਫੋਰਨੀਆ ਤੋਂ ਇਸ ਮਾਮਲੇ ਵਿੱਚ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਗੋਲਡੀ ਬਰਾੜ ਨੇ ਕੈਨੇਡਾ ਵਿੱਚ 3 ਥਾਂਵਾਂ ‘ਤੇ ਬਣਾਏ ਟਿਕਾਣੇ
ਖੁਫੀਆ ਵਿਭਾਗ ਰਾਅ, ਆਈ.ਬੀ., ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਪੰਜਾਬ ਇੰਟੈਲੀਜੈਂਸ ਨੂੰ ਯਕੀਨੀ ਤੌਰ ‘ਤੇ ਅਜਿਹੇ ਇਨਪੁਟ ਮਿਲੇ ਹਨ ਕਿ ਗੋਲਡੀ ਬਰਾੜ ਨੂੰ ਲੈ ਕੇ ਕੈਲੀਫੋਰਨੀਆ ‘ਚ ਵੱਡੀ ਹਲਚਲ ਮਚ ਗਈ ਹੈ ਅਤੇ ਉਸ ਨੂੰ ਉੱਥੇ ਫੜ ਲਿਆ ਗਿਆ ਹੈ। ਮੀਡੀਆ ਰਿਪੋਰਟ ਅਨੁਸਾਰ ਗੋਲਡੀ ਬਰਾੜ ਨੇ ਕੈਨੇਡਾ ਤੋਂ ਕੈਲੀਫੋਰਨੀਆ ਵਿੱਚ ਆਪਣਾ ਨਵਾਂ ਘਰ ਬਣਾਇਆ ਹੈ ਅਤੇ ਇਸ ਦੌਰਾਨ ਉਸਨੇ ਕੈਲੀਫੋਰਨੀਆ ਦੇ ਸੈਕਰਾਮੈਂਟੋ, ਫਰਿਜ਼ੋ ਅਤੇ ਸਾਲਟ ਲੇਕ ਸ਼ਹਿਰਾਂ ਨੂੰ ਆਪਣਾ ਸੁਰੱਖਿਅਤ ਘਰ ਬਣਾਇਆ ਸੀ। ਗੋਲਡੀ ਬਰਾੜ ਕਾਫੀ ਸਮੇਂ ਤੋਂ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿੱਚ ਰਹਿ ਰਿਹਾ ਸੀ।