ਅਮਰੀਕਾ ਅਤੇ ਚੀਨ ਵਿਚਕਾਰ ਟੈਰਿਫ ਯੁੱਧ ਹੋਰ ਤੇਜ਼ ਹੋ ਗਿਆ ਹੈ। ਅਮਰੀਕਾ ਨੇ ਹੁਣ ਚੀਨ ‘ਤੇ 100% ਹੋਰ ਟੈਰਿਫ ਲਗਾ ਦਿੱਤਾ ਹੈ। ਇਸ ਦੇ ਨਾਲ ਅਮਰੀਕਾ ਨੂੰ ਆਯਾਤ ਕੀਤੇ ਜਾਣ ਵਾਲੇ ਚੀਨੀ ਸਮਾਨ ‘ਤੇ ਕੁੱਲ ਟੈਰਿਫ 245% ਹੋ ਗਿਆ ਹੈ। ਚੀਨ ਨੇ 11 ਅਪ੍ਰੈਲ ਨੂੰ ਅਮਰੀਕੀ ਸਾਮਾਨ ‘ਤੇ 125% ਟੈਰਿਫ ਲਗਾਇਆ ਸੀ, ਜਿਸ ਦੇ ਜਵਾਬ ਵਿੱਚ ਟਰੰਪ ਨੇ ਨਵਾਂ ਟੈਰਿਫ ਲਗਾਇਆ ਹੈ।
ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਦੀ ਚੈਕਿੰਗ , 11 ਸਕੂਲੀ ਬੱਸਾਂ ਦੇ ਕੱਟੇ ਚਲਾਨ
ਵ੍ਹਾਈਟ ਹਾਊਸ ਨੇ ਕਿਹਾ ਕਿ 75 ਤੋਂ ਵੱਧ ਦੇਸ਼ ਪਹਿਲਾਂ ਹੀ ਨਵੇਂ ਵਪਾਰ ਸਮਝੌਤਿਆਂ ‘ਤੇ ਚਰਚਾ ਕਰਨ ਲਈ ਸੰਪਰਕ ਕਰ ਚੁੱਕੇ ਹਨ। ਇਸ ਦੇ ਮੱਦੇਨਜ਼ਰ, ਚੀਨ ਨੂੰ ਛੱਡ ਕੇ ਹੋਰ ਦੇਸ਼ਾਂ ‘ਤੇ ਜਵਾਬੀ ਟੈਰਿਫ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਅਮਰੀਕਾ ਦੇ ਅਨੁਸਾਰ, ਚੀਨ ਨੇ ਜਵਾਬੀ ਕਾਰਵਾਈ ਕੀਤੀ ਹੈ ਅਤੇ ਇਸ ਲਈ ਅਮਰੀਕਾ ਵਿੱਚ ਆਯਾਤ ਕੀਤੇ ਜਾਣ ਵਾਲੇ ਚੀਨੀ ਉਤਪਾਦਾਂ ‘ਤੇ 245 ਪ੍ਰਤੀਸ਼ਤ ਤੱਕ ਦਾ ਟੈਰਿਫ ਲਗਾਇਆ ਜਾਵੇਗਾ।
ਅਮਰੀਕਾ ਵੱਲੋਂ ਲਾਏ 245 ਪ੍ਰਤੀਸ਼ਤ ਟੈਰਿਫ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਚੀਨ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਨੂੰ ਟੈਰਿਫ ਦੇ ਅੰਕੜਿਆਂ ਦਾ ਸਪੱਸ਼ਟ ਵੇਰਵਾ ਦੇਣਾ ਚਾਹੀਦਾ ਹੈ। ਅਮਰੀਕਾ ਨੇ ਚੀਨੀ ਦਰਾਮਦਾਂ ‘ਤੇ 245 ਪ੍ਰਤੀਸ਼ਤ ਤੱਕ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਕਿਹਾ ਕਿ ਅਮਰੀਕੀ ਪੱਖ ਨੂੰ “ਵਿਸ਼ੇਸ਼ ਟੈਕਸ ਦਰ ਦੇ ਅੰਕੜੇ” ਦਾ ਖੁਲਾਸਾ ਕਰਨਾ ਚਾਹੀਦਾ ਹੈ।









