ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ‘ਚ ਗੋਲੀਬਾਰੀ ਦੀਆਂ ਦੋ ਘਟਨਾਵਾਂ ‘ਚ 9 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਇੱਥੇ ਹਾਫ ਮੂਨ ਬੇ ਏਰੀਆ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਫ ਮੂਨ ਬੇ ਏਰੀਆ ਵਿੱਚ ਹੋਈ ਇਸ ਘਟਨਾ ਦੇ ਸਬੰਧ ਵਿੱਚ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਹਿਰਾਸਤ ਵਿੱਚ ਸ਼ੱਕੀ

ਪੁਲਿਸ ਦਾ ਕਹਿਣਾ ਹੈ ਕਿ ਹਾਫ ਮੂਨ ਬੇ ਏਰੀਆ ਵਿੱਚ ਹੋਈ ਇਸ ਘਟਨਾ ਦੇ ਸਬੰਧ ਵਿੱਚ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪਿਛਲੇ ਹਫਤੇ ਵੀ ਕੈਲੀਫੋਰਨੀਆ ਦੇ ਗੋਸ਼ੇਨ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਸੀ। ਇਸ ਦੌਰਾਨ ਇੱਕ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਨੂੰ ਟਾਰਗੇਟ ਕਿਲਿੰਗ ਕਰਾਰ ਦਿੱਤਾ ਹੈ।

ਸਕੂਲ ‘ਚ ਫਾਇਰਿੰਗ

ਅਮਰੀਕਾ ਦੇ ਆਇਓਵਾ ਵਿੱਚ ਇੱਕ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵੀ ਸਾਹਮਣੇ ਆਈ ਹੈ। ਆਇਓਵਾ ਦੇ ਡੇਸ ਮੋਇਨੇਸ ਵਿੱਚ ਇੱਕ ਸਕੂਲ ਗੋਲੀਬਾਰੀ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇੱਕ ਅਧਿਆਪਕ ਜ਼ਖਮੀ ਹੋ ਗਿਆ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕਈ ਸ਼ੱਕੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਪੁਲਸ ਨੇ ਕਿਹਾ ਕਿ ਸ਼ੱਕੀਆਂ ’ਚੋਂ ਇਕ ਕਾਰ ਨਾਲ ਭੱਜ ਗਿਆ ਪਰ ਅਧਿਕਾਰੀ ਕੇ-9 ਦੀ ਵਰਤੋਂ ਕਰਕੇ ਵਿਅਕਤੀ ਨੂੰ ਟ੍ਰੈਕ ਕਰ ਰਹੇ ਹਨ।