ਅਮਰੀਕਾ ਵਿੱਚ ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ਦੇ ਦਾਖਲੇ ‘ਤੇ ਪਾਬੰਦੀ

0
15

ਅਮਰੀਕਾ ਵਿੱਚ ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ਦੇ ਦਾਖਲੇ ‘ਤੇ ਪਾਬੰਦੀ ਲਾਗੂ ਹੋ ਜਾਵੇਗੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸੰਬੰਧੀ 4 ਜੂਨ ਨੂੰ ਇੱਕ ਆਦੇਸ਼ ਜਾਰੀ ਕੀਤਾ ਸੀ, ਜੋ ਅੱਜ 9 ਜੂਨ ਤੋਂ ਲਾਗੂ ਹੋਵੇਗਾ। ਇਨਾ 12 ਦੇਸ਼ਾਂ ਤੋਂ ਇਲਾਵਾ, ਅੱਜ ਤੋਂ 7 ਦੇਸ਼ਾਂ ਦੇ ਨਾਗਰਿਕਾਂ ‘ਤੇ ਅੰਸ਼ਕ ਪਾਬੰਦੀ ਲਾਗੂ ਹੋ ਜਾਵੇਗੀ।

ਟਰੰਪ ਨੇ ਆਪਣੇ ਫੈਸਲੇ ਪਿੱਛੇ ਅਮਰੀਕੀ ਲੋਕਾਂ ਦੀ ਜਾਨ ਦੀ ਸੁਰੱਖਿਆ ਦਾ ਹਵਾਲਾ ਦਿੱਤਾ ਸੀ। ਟਰੰਪ ਨੇ 4 ਜੂਨ ਨੂੰ ਕਿਹਾ ਸੀ “ਅਮਰੀਕਾ ਨੂੰ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਤੋਂ ਬਚਾਉਣਾ ਮਹੱਤਵਪੂਰਨ ਹੈ ਜੋ ਅੱਤਵਾਦੀ ਹਮਲੇ ਕਰਨ, ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ, ਨਫ਼ਰਤ ਫੈਲਾਉਣ, ਜਾਂ ਇਮੀਗ੍ਰੇਸ਼ਨ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰਦੇ ਹਨ।”

ਟਰੰਪ ਨੇ ਜਿਨ੍ਹਾਂ ਦੇਸ਼ਾਂ ਦੇ ਲੋਕਾਂ ਦੇ ਅਮਰੀਕਾ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾਈ ਹੈ, ਉਨ੍ਹਾਂ ਵਿੱਚ ਅਫਗਾਨਿਸਤਾਨ, ਬਰਮਾ, ਚਾਡ, ਕਾਂਗੋ ਗਣਰਾਜ, ਇਕੂਟੇਰੀਅਲ ਗਿਨੀ, ਏਰੀਟਰੀਆ, ਹੈਤੀ, ਈਰਾਨ, ਲੀਬੀਆ, ਸੋਮਾਲੀਆ, ਸੁਡਾਨ ਅਤੇ ਯਮਨ ਸ਼ਾਮਲ ਹਨ। ਇਸ ਤੋਂ ਇਲਾਵਾ ਜਿਨਾਂ ਸੱਤ ਦੇਸ਼ਾਂ ਦੇ ਲੋਕਾਂ ਦੇ ਅਮਰੀਕਾ ਵਿੱਚ ਦਾਖਲੇ ‘ਤੇ ਅੰਸ਼ਕ ਪਾਬੰਦੀ ਲਗਾਈ ਗਈ ਹੈ ਓਨਾ ‘ਚ ਬੁਰੂੰਡੀ, ਕਿਊਬਾ, ਲਾਓਸ, ਸੀਅਰਾ ਲਿਓਨ, ਟੋਗੋ, ਤੁਰਕਮੇਨਿਸਤਾਨ ਅਤੇ ਵੈਨੇਜ਼ੁਏਲਾ ਸ਼ਾਮਲ ਹਨ।

LEAVE A REPLY

Please enter your comment!
Please enter your name here