60 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, ਡੇਢ ਦਰਜਨ ਦੇ ਕਰੀਬ ਲੋਕਾਂ ਦੀ ਹੋਈ ਮੌ/ਤ, ਪੜ੍ਹੋ ਪੂਰੀ ਖਬਰ
ਬ੍ਰਾਜ਼ੀਲ ਦੇ ਉੱਤਰ-ਪੂਰਬੀ ਅਲਾਗੋਸ ਰਾਜ ਵਿੱਚ ਇੱਕ ਦੂਰ-ਦੁਰਾਡੇ ਪਹਾੜੀ ਸੜਕ ‘ਤੇ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗ ਗਈ। ਬੱਸ ਦੇ ਖਾਈ ਵਿੱਚ ਡਿੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਹਨ।
ਇਹ ਵੀ ਪੜ੍ਹੋ : ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ; ਆਮ ਲੋਕਾਂ ਨਾਲ ਸਬੰਧਤ ਇਹ ਬਿੱਲ ਪੇਸ਼ ਕਰੇਗੀ ਸਰਕਾਰ
ਦੱਸਿਆ ਜਾ ਰਿਹਾ ਹੈ ਕਿ ਬੱਸ 65 ਫੁੱਟ ਤੋਂ ਜ਼ਿਆਦਾ ਡੂੰਘੀ ਖੱਡ ‘ਚ ਡਿੱਗੀ ਹੈ। ਰਿਪੋਰਟਾਂ ਦੇ ਅਨੁਸਾਰ, ਬੱਸ ਲਗਭਗ 40 ਲੋਕਾਂ ਨੂੰ ਇੱਕ ਪਹਾੜੀ ਸੜਕ ਰਾਹੀਂ ਯੂਨੀਓ ਡੋਸ ਪਾਲਮਾਰੇਸ ਕਸਬੇ ਦੇ ਨੇੜੇ ਇੱਕ ਇਤਿਹਾਸਕ ਸਥਾਨ ਵੱਲ ਲੈ ਜਾ ਰਹੀ ਸੀ। ਰਸਤੇ ਵਿੱਚ ਅਚਾਨਕ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ। ਸਥਾਨਕ ਪ੍ਰਸ਼ਾਸਨ ਨੇ ਇਕ ਬਿਆਨ ‘ਚ ਕਿਹਾ ਕਿ ਪੁਲਸ ਮ੍ਰਿਤਕਾਂ ਦੀ ਪਛਾਣ ਕਰਨ ਅਤੇ ਬੱਸ ਦੇ ਮਲਬੇ ‘ਚੋਂ ਲਾਸ਼ਾਂ ਨੂੰ ਕੱਢਣ ਦਾ ਕੰਮ ਕਰ ਰਹੀ ਹੈ।
ਸਰਕਾਰ ਵੱਲੋਂ ਪੀੜਤਾਂ ਦੀ ਮਦਦ ਦਾ ਐਲਾਨ
ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੀੜਤਾਂ ਦੀ ਮਦਦ ਲਈ ਵਚਨਬੱਧ ਹੈ। ਹਰ ਲੋੜੀਂਦੀ ਡਾਕਟਰੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਅਲਾਗੋਆਸ ਰਾਜ ਦੇ ਗਵਰਨਰ ਨੇ ਹਾਦਸੇ ਤੋਂ ਬਾਅਦ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ।