ਕੈਨੇਡਾ ਦੇ ਟੋਰਾਂਟੋ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਜਹਾਜ਼ ਹਾਦਸਾਗ੍ਰਸਤ, 18 ਜ਼ਖਮੀ
ਨਵੀ ਦਿੱਲੀ, 18 ਫਰਵਰੀ : ਕੈਨੇਡਾ ਦੇ ਟੋਰਾਂਟੋ ਏਅਰਪੋਰਟ ‘ਤੇ ਵੱਡਾ ਜਹਾਜ਼ ਹਾਦਸਾ ਵਾਪਰਿਆ। ਇਥੇ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਲੈਂਡਿੰਗ ਦੌਰਾਨ ਪਲਟ ਗਿਆ। ਜਾਣਕਾਰੀ ਮੁਤਾਬਕ ਜਹਾਜ਼ ਬਰਫੀਲੀ ਜ਼ਮੀਨ ਕਾਰਨ ਪਲਟ ਗਿਆ। ਇਸ ਜਹਾਜ਼ ‘ਚ 80 ਲੋਕ ਸਵਾਰ ਸਨ। ਜਿਸ ਵਿੱਚ 76 ਯਾਤਰੀ ਅਤੇ 4 ਕਰੂ ਮੈਂਬਰ ਸਨ।
18 ਲੋਕ ਹਨ ਜ਼ਖਮੀ
ਲੈਂਡਿੰਗ ਦੌਰਾਨ ਜਹਾਜ਼ ਕੰਟਰੋਲ ਗੁਆ ਬੈਠਾ ਅਤੇ ਪਲਟ ਗਿਆ। ਇਸ ਹਾਦਸੇ ਤੋਂ ਬਾਅਦ ਐਮਰਜੈਂਸੀ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਸਾਰੇ ਯਾਤਰੀਆਂ ਨੂੰ ਤੁਰੰਤ ਬਾਹਰ ਕੱਢਿਆ। ਇਸ ਹਾਦਸੇ ‘ਚ 18 ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਡੈਲਟਾ ਏਅਰਲਾਈਨਜ਼ ਵੱਲੋਂ ਸਾਂਝੀ ਕੀਤੀ ਗਈ ਪੋਸਟ
ਇਸ ਹਾਦਸੇ ਦੀ ਜਾਣਕਾਰੀ ਡੈਲਟਾ ਏਅਰਲਾਈਨਜ਼ ਵੱਲੋਂ ਵੀ ਐਕਸ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੇਲਟਾ ਏਅਰਲਾਈਨਜ਼ ਦੀ ਫਲਾਈਟ 4819 ਸੋਮਵਾਰ ਨੂੰ ਸਥਾਨਕ ਸਮੇਂ ਅਨੁਸਾਰ ਕਰੀਬ 2:15 ਵਜੇ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਾਦਸਾਗ੍ਰਸਤ ਹੋ ਗਈ। ਇਹ ਫਲਾਈਟ ਮਿਨੀਆਪੋਲਿਸ-ਸੇਂਟ ਪਾਲ ਇੰਟਰਨੈਸ਼ਨਲ ਏਅਰਪੋਰਟ ਤੋਂ ਟੋਰਾਂਟੋ ਆ ਰਹੀ ਸੀ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ 18 ਯਾਤਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਗਿਆਨੇਸ਼ ਕੁਮਾਰ ਬਣੇ ਨਵੇਂ ਮੁੱਖ ਚੋਣ ਕਮਿਸ਼ਨਰ, ਰਾਜੀਵ ਕੁਮਾਰ ਦੀ ਲੈਣਗੇ ਥਾਂ