ਨਵੀ ਦਿੱਲੀ : ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ ਦੇਸ਼ ਵਿੱਚ ਮੱਧਕਾਲੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਕਾਰਨੇ ਨੇ ਅਚਾਨਕ 28 ਅਪ੍ਰੈਲ ਨੂੰ ਦੇਸ਼ ਵਿੱਚ ਆਮ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਜਸਟਿਨ ਟਰੂਡੋ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ।
IPL ਦੇ ਚੌਥੇ ਮੈਚ ‘ਚ ਅੱਜ ਦਿੱਲੀ ਬਨਾਮ ਲਖਨਊ, ਰਿਸ਼ਭ ਪੰਤ ਦੇ ਹੱਥ LSG ਦੀ ਕਮਾਨ, ਜਾਣੋ ਪਿਚ ਰਿਪੋਰਟ
ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦਾ ਮੁਕਾਬਲਾ ਮੁੱਖ ਵਿਰੋਧੀ ਕੰਜ਼ਰਵੇਟਿਵ ਪਾਰਟੀ ਨਾਲ ਹੋਵੇਗਾ। ਕਾਰਨੇ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਕੈਨੇਡਾ ਆਪਣੇ ਗੁਆਂਢੀ ਦੇਸ਼ ਅਮਰੀਕਾ ਨਾਲ ਵਪਾਰਕ ਜੰਗ ਨਾਲ ਜੂਝ ਰਿਹਾ ਹੈ। ਇਸ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਵੀ ਗੱਲ ਕਹੀ ਸੀ।
ਮਾਰਕ ਕਾਰਨੇ ਨੇ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਨਜਿੱਠਣ ਲਈ ਮਜ਼ਬੂਤ ਜਨਾਦੇਸ਼ ਚਾਹੁੰਦੇ ਹਨ। ਕੈਨੇਡੀਅਨ ਪੀਐਮ ਨੇ ਕਿਹਾ- ਅਮਰੀਕਾ ਨਾਲ ਟੈਰਿਫ ਯੁੱਧ ਸਾਡੇ ਲਈ ਸਭ ਤੋਂ ਵੱਡਾ ਖ਼ਤਰਾ ਹੈ। ਉਹ ਸਾਨੂੰ ਤੋੜਨਾ ਚਾਹੁੰਦੇ ਹਨ ਤਾਂ ਕਿ ਅਮਰੀਕਾ ਸਾਡਾ ਮਾਲਕ ਬਣ ਜਾਵੇ, ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। ਕਾਰਨੇ ਨੇ ਕਿਹਾ ਕਿ ਕੈਨੇਡਾ ਨੂੰ ਸੁਰੱਖਿਅਤ ਕਰਨ ਲਈ ਅਜੇ ਬਹੁਤ ਕੰਮ ਕਰਨਾ ਬਾਕੀ ਹੈ।