ਡੋਨਾਲਡ ਟਰੰਪ ਨੇ ਰਾਸ਼ਟਰਪਤੀ ਬਾਇਡਨ ਨਾਲ ਕੀਤੀ ਮੁਲਾਕਾਤ
ਅਮਰੀਕੀ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਡੋਨਾਲਡ ਟਰੰਪ ਰਾਸ਼ਟਰਪਤੀ ਬਾਇਡਨ ਨੂੰ ਮਿਲਣ ਲਈ ਬੁੱਧਵਾਰ ਰਾਤ ਨੂੰ ਵ੍ਹਾਈਟ ਹਾਊਸ ਪਹੁੰਚੇ। ਇੱਥੇ ਦੋਵਾਂ ਆਗੂਆਂ ਨੇ ਇੱਕ ਦੂਜੇ ਨਾਲ ਹੱਥ ਮਿਲਾਇਆ। ਇਸ ਮੁਲਾਕਾਤ ਦੌਰਾਨ ਰਾਸ਼ਟਰਪਤੀ ਬਾਇਡਨ ਨੇ ਟਰੰਪ ਨੂੰ ਰਾਸ਼ਟਰਪਤੀ ਚੋਣਾਂ ‘ਚ ਜਿੱਤ ‘ਤੇ ਵਧਾਈ ਦਿੱਤੀ।
ਇਹ ਵੀ ਪੜ੍ਹੋ: SGPC ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ ‘ਚ ਵਾਧਾ
20 ਜਨਵਰੀ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ ਡੋਨਾਲਡ ਟਰੰਪ
ਦੱਸ ਦਈਏ ਕਿ ਡੋਨਾਲਡ ਟਰੰਪ 20 ਜਨਵਰੀ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ। ਵ੍ਹਾਈਟ ਹਾਊਸ ਵਿਚ ਸੱਤਾ ਦੇ ਤਬਾਦਲੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਬੰਧ ‘ਚ ਹੀ ਦੋਵਾਂ ਆਗੂਆਂ ਵਿਚਾਲੇ ਇਹ ਮੁਲਾਕਾਤ ਹੋਈ ਹੈ। ਬਾਇਡਨ ਨੇ ਬੈਠਕ ਲਈ ਟਰੰਪ ਨੂੰ ਸੱਦਾ ਭੇਜਿਆ ਸੀ। ਅਮਰੀਕਾ ਵਿੱਚ ਇਹ ਪਰੰਪਰਾ ਰਹੀ ਹੈ ਕਿ ਚੋਣਾਂ ਤੋਂ ਬਾਅਦ ਮੌਜੂਦਾ ਰਾਸ਼ਟਰਪਤੀ ਵ੍ਹਾਈਟ ਹਾਊਸ ਵਿੱਚ ਅਗਲੇ ਰਾਸ਼ਟਰਪਤੀ ਨਾਲ ਰਸਮੀ ਮੁਲਾਕਾਤ ਕਰਦੇ ਹਨ। ਇਸ ਮੀਟਿੰਗ ਨੂੰ ਸੱਤਾ ਸੌਂਪਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਵਜੋਂ ਦੇਖਿਆ ਜਾਂਦਾ ਹੈ।