ਡਾ. ਐੱਸ. ਜੈਸ਼ੰਕਰ ਜਾਣਗੇ ਅਮਰੀਕਾ; 20 ਜਨਵਰੀ ਨੂੰ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਕਰਨਗੇ ਸ਼ਿਰਕਤ
ਨਵੀ ਦਿੱਲੀ : ਵਿਦੇਸ਼ ਮੰਤਰੀ ਜੈਸ਼ੰਕਰ 20 ਜਨਵਰੀ ਨੂੰ ਅਮਰੀਕਾ ਦੌਰੇ ‘ਤੇ ਹਨ। ਉਹ ਇੱਥੇ ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਦੀ ਆਯੋਜਨ ਕਮੇਟੀ ਨੇ ਸਮਾਗਮ ਲਈ ਭਾਰਤ ਨੂੰ ਵੀ ਸੱਦਾ ਭੇਜਿਆ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ 20 ਜਨਵਰੀ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲੇ ਨੇ ਐਕਸ ‘ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ।
47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਟਰੰਪ
ਅਮਰੀਕਾ ਪਹੁੰਚਣ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਟਰੰਪ ਪ੍ਰਸ਼ਾਸਨ ‘ਚ ਸ਼ਾਮਲ ਹੋਣ ਵਾਲੇ ਮੰਤਰੀਆਂ ਅਤੇ ਹੋਰ ਦੇਸ਼ਾਂ ਦੇ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ। ਦੱਸ ਦਈਏ ਕਿ ਟਰੰਪ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ ਨਾਲ ਨਾਲ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ, ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ, ਅਰਜਨਟੀਨਾ ਦੇ ਰਾਸ਼ਟਰਪਤੀ ਜੇਵੀਅਰ ਮਿੱਲੀ ਅਤੇ ਅਲ ਸਲਵਾਡੋਰ ਦੇ ਰਾਸ਼ਟਰਪਤੀ ਨਾਇਬ ਬੁਕੇਲੇ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਹੈ।