ਨਵੀ ਦਿੱਲੀ, 29 ਮਾਰਚ: ਮਿਆਂਮਾਰ ਤੋਂ ਬਾਅਦ ਸ਼ਨੀਵਾਰ ਸਵੇਰੇ ਅਫਗਾਨਿਸਤਾਨ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸਥਾਨਕ ਸਮੇਂ ਮੁਤਾਬਕ ਸਵੇਰੇ 5.16 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਨ੍ਹਾਂ ਝਟਕਿਆਂ ਦੀ ਤੀਬਰਤਾ 4.3 ਮਾਪੀ ਗਈ ਹੈ।
ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 1 ਅਪ੍ਰੈਲ ਤੋਂ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦੁਪਹਿਰ ਤੋਂ ਦੇਰ ਰਾਤ ਤੱਕ ਮਿਆਂਮਾਰ ‘ਚ ਇਕ ਤੋਂ ਬਾਅਦ ਇਕ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ। 7.7 ਦੀ ਤੀਬਰਤਾ ਵਾਲੇ ਭੂਚਾਲ ਨੇ ਮਿਆਂਮਾਰ ਅਤੇ ਥਾਈਲੈਂਡ ਵਿੱਚ ਭਾਰੀ ਤਬਾਹੀ ਮਚਾਈ। ਭੂਚਾਲ ਕਾਰਨ ਬਹੁਮੰਜ਼ਿਲਾ ਇਮਾਰਤਾਂ ਤਾਸ਼ ਦੇ ਪੱਤਿਆਂ ਦੀ ਤਰ੍ਹਾਂ ਢਹਿ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਮਿਆਂਮਾਰ ‘ਚ 144 ਲੋਕਾਂ ਦੀ ਮੌਤ ਹੋ ਗਈ, ਜਦਕਿ 730 ਲੋਕ ਜ਼ਖਮੀ ਹੋ ਗਏ। ਹਰ ਪਾਸੇ ਤਬਾਹੀ ਦਾ ਮੰਜ਼ਰ ਨਜ਼ਰ ਆ ਰਿਹਾ ਹੈ। ਲੋਕ ਮਲਬੇ ਵਿੱਚ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਲੱਭ ਰਹੇ ਹਨ। ਭੂਚਾਲ ਕਾਰਨ ਮਿਆਂਮਾਰ ‘ਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।