ਮਿਆਂਮਾਰ ਵਿੱਚ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਰੀਬ 12:28 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.0 ਦਰਜ ਕੀਤੀ ਗਈ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਨੇ ਕਿਹਾ ਕਿ ਭੂਚਾਲ ਦਾ ਕੇਂਦਰ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਹੇਠਾਂ ਸੀ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਮਿਆਂਮਾਰ ਵਿੱਚ ਮਾਰਚ ਵਿੱਚ 7.7 ਅਤੇ 6.4 ਤੀਬਰਤਾ ਦੇ ਭੂਚਾਲ ਆਏ ਸਨ। ਇਸ ਵਿੱਚ 3500 ਤੋਂ ਵੱਧ ਲੋਕ ਮਾਰੇ ਗਏ ਸਨ। ਇਸ ਤੋਂ ਬਾਅਦ 19 ਮਈ ਨੂੰ ਮਿਆਂਮਾਰ ਵਿੱਚ ਫਿਰ ਭੂਚਾਲ ਆਇਆ। ਉਸ ਸਮੇਂ ਇਸਦੀ ਤੀਬਰਤਾ 3.9 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ 40 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।