ਪਾਕਿਸਤਾਨ ਵਿੱਚ ਸ਼ਨੀਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ਨੀਵਾਰ ਦੁਪਹਿਰ 1 ਵਜੇ ਦੇ ਕਰੀਬ 5.8 ਤੀਬਰਤਾ ਦਾ ਭੂਚਾਲ ਆਇਆ। ਇਸਦਾ ਕੇਂਦਰ ਰਾਵਲਪਿੰਡੀ ਦੇ ਨੇੜੇ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।
ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.8 ਮਾਪੀ ਗਈ। ਪੰਜਾਬ ਅਤੇ ਕੇਪੀਕੇ ਸੂਬੇ ਦੇ ਵੱਡੇ ਹਿੱਸਿਆਂ ਵਿੱਚ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ।
ਭੂਚਾਲ ਦਾ ਕੇਂਦਰ ਰਾਜਧਾਨੀ ਇਸਲਾਮਾਬਾਦ ਦੇ ਨੇੜੇ ਰਾਵਲਪਿੰਡੀ ਵਿੱਚ ਸੀ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਆਪਣੇ ਘਰਾਂ ਤੋਂ ਬਾਹਰ ਆ ਗਏ। ਪਾਕਿਸਤਾਨ ਸਰਕਾਰ ਨੇ ਅਜੇ ਤੱਕ ਭੂਚਾਲ ਕਾਰਨ ਹੋਏ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।