ਕੈਲੀਫੋਰਨੀਆ ‘ਚ ਫਿਰ ਭੜਕੀ ਅੱਗ, ਹਜ਼ਾਰਾਂ ਲੋਕ ਆਪਣੇ ਘਰ ਛੱਡਣ ਲਈ ਮਜਬੂਰ
ਅਮਰੀਕਾ ‘ਚ ਪਿੱਛੇ ਦਿਨੀ ਭਿਆਨਕ ਅੱਗ ਲੱਗੀ ਸੀ, ਜਿਸ ਕਾਰਨ ਹਜ਼ਾਰਾਂ ਲੋਕ ਆਪਣੇ ਘਰ ਖਾਲੀ ਕਰਨ ਲਈ ਮਜਬੂਰ ਹੋ ਗਏ ਸਨ। ਕੈਲੀਫੋਰਨੀਆ ‘ਚ ਪਿਛਲੇ ਕਈ ਹਫਤਿਆਂ ਤੋਂ ਲੱਗੀ ਅੱਗ ਇਕ ਵਾਰ ਫਿਰ ਭੜਕ ਗਈ ਹੈ। ਇਸ ਵਾਰ ਲਾਸ ਏਂਜਲਸ ਦੇ ਉੱਤਰੀ ਇਲਾਕੇ ਹਿਊਜ਼ ਵਿੱਚ ਅੱਗ ਲੱਗੀ ਹੈ। ਬੁੱਧਵਾਰ ਨੂੰ ਲੱਗੀ ਅੱਗ ਕਾਰਨ ਕਰੀਬ 10 ਹਜ਼ਾਰ ਏਕੜ ਰਕਬਾ ਸੜ ਗਿਆ ਹੈ। ਅੱਗ ਕਾਰਨ 50 ਹਜ਼ਾਰ ਲੋਕਾਂ ਨੂੰ ਘਰ ਛੱਡਣ ਲਈ ਕਿਹਾ ਗਿਆ ਹੈ। ਸੀਐਨਐਨ ਦੇ ਅਨੁਸਾਰ, ਅੱਗ ਇੰਨੀ ਤੇਜ਼ੀ ਨਾਲ ਫੈਲ ਰਹੀ ਹੈ ਕਿ ਇਹ ਹਰ 3 ਸਕਿੰਟ ਵਿੱਚ ਇੱਕ ਫੁੱਟਬਾਲ ਮੈਦਾਨ ਦੇ ਬਰਾਬਰ ਖੇਤਰ ਨੂੰ ਸਾੜ ਰਹੀ ਹੈ।
ਲੋਕਾਂ ਨੂੰ ਆਪਣੇ ਘਰ ਖਾਲੀ ਕਰਨ ਦੇ ਆਦੇਸ਼
ਪੁਲਿਸ ਨੇ ਇਲਾਕੇ ਦੇ ਲੋਕਾਂ ਨੂੰ ਆਪਣੇ ਘਰ ਖਾਲੀ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਅੱਗ ਨੂੰ ਬੁਝਾਉਣ ਅਤੇ ਇਸ ‘ਤੇ ਕਾਬੂ ਪਾਉਣ ਲਈ ਹੈਲੀਕਾਪਟਰਾਂ ਤੋਂ ਵੀ ਪਾਣੀ ਪਾਇਆ ਜਾ ਰਿਹਾ ਹੈ। 2 ਸੁਪਰ ਸਕੂਪਰ, ਇੱਕ ਵੱਡੇ ਜਹਾਜ਼ ਤੋਂ ਪਾਣੀ ਪਾਇਆ ਜਾ ਰਿਹਾ ਹੈ ਜੋ ਇੱਕ ਵਾਰ ਵਿੱਚ ਸੈਂਕੜੇ ਲੀਟਰ ਪਾਣੀ ਭਰ ਸਕਦਾ ਹੈ। ਇੱਕ ਪਾਸੇ ਜਿਥੇ ਅਮਰੀਕਾ ਵਿੱਚ ਫੈਲੀ ਅੱਗ ਨੇ ਹਜ਼ਾਰਾਂ ਲੋਕਾਂ ਦੇ ਘਰ ਸੁਆਹ ਕਰ ਦਿੱਤੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਦੀ ਮੌਤ ਵੀ ਹੋਈ ਅਤੇ ਕਈ ਜ਼ਖਮੀ ਹੋ ਗਏ। ਅਮਰੀਕਾ ‘ਚ ਲੱਗੀ ਭਿਆਨਕ ਅੱਗ ਦੀਆਂ ਤਸਵੀਰਾਂ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅੱਗ ‘ਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਚੀਨੀ ਡੋਰ ਵਿਰੁੱਧ ਵੱਡੀ ਕਾਰਵਾਈ: ਪੰਜਾਬ ਪੁਲਿਸ ਵੱਲੋਂ 20 ਦਿਨਾਂ ‘ਚ ਚੀਨੀ ਡੋਰ ਦੇ 80879 ਬੰਡਲ ਬਰਾਮਦ