ਨਵੀ ਦਿੱਲੀ, 28 ਮਾਰਚ: ਮਿਆਂਮਾਰ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.7 ਮਾਪੀ ਗਈ।
ਪੰਜਾਬ ‘ਚ ਬੱਸਾਂ ਦੀ ਕਮੀ ਹੋਵੇਗੀ ਦੂਰ; ਟਰਾਂਸਪੋਰਟ ਮੰਤਰੀ ਭੁੱਲਰ ਨੇ ਸਦਨ ‘ਚ ਦਿੱਤਾ ਜਵਾਬ
ਭੂਚਾਲ ਦਾ ਅਸਰ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਤੱਕ ਵੀ ਮਹਿਸੂਸ ਕੀਤਾ ਗਿਆ। ਇੱਥੇ ਇੱਕ ਨਿਰਮਾਣ ਅਧੀਨ ਫਲਾਈਓਵਰ ਡਿੱਗ ਗਿਆ। ਇਸ ਦੇ ਨਾਲ ਹੀ ਸੈਂਕੜੇ ਲੋਕ ਡਰ ਗਏ ਅਤੇ ਇਮਾਰਤਾਂ ਤੋਂ ਬਾਹਰ ਆ ਗਏ। ਮਿਆਂਮਾਰ ਵਿੱਚ ਇਸ ਭੂਚਾਲ ਨਾਲ ਹੋਏ ਨੁਕਸਾਨ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਕਿਹਾ ਜਾ ਰਿਹਾ ਹੈ ਕਿ ਭਾਰਤ ਦੇ ਕਈ ਸੂਬਿਆਂ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ- ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਉੱਤਰ-ਪੂਰਬੀ ਰਾਜਾਂ ਮਣੀਪੁਰ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਨਾਗਾਲੈਂਡ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਮਿਆਂਮਾਰ ਅਤੇ ਭਾਰਤ ਤੋਂ ਇਲਾਵਾ ਬੈਂਕਾਕ ਵਿੱਚ ਵੀ 6.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।