ਨੇਪਾਲ, 10 ਸਤੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਨੇਪਾਲ (Nepal) ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ (President Ramchandra Paudel) ਵਲੋਂ ਵੀ ਅਸਤੀਫਾ ਦੇ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਕੇ. ਪੀ. ਸ਼ਰਮਾ ਓਲੀ ਵਲੋਂ ਵੀ ਪਹਿਲਾਂ ਅਸਤੀਫ਼ਾ ਦੇ ਦਿੱਤਾ ਗਿਆ ਹੈ ।
ਨੇਪਾਲ ਵਿਖੇ ਵਾਪਰ ਰਹੀਆਂ ਘਟਨਾਵਾਂ ਵਿਚ ਦੋ ਚੁੱਕੀ ਹੈ ਕਈ ਲੋਕਾਂ ਦੀ ਮੌਤ
ਨੇਪਾਲ ਵਿਖੇ ਸੋਸ਼ਲ ਮੀਡੀਆ ਐਪਸ (Social media apps) ਤੇ ਪਾਬੰਦੀ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਹੁਣ ਤੱਕ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 400 ਤੋਂ ਵੱਧ ਜ਼ਖ਼ਮੀ ਹੋਏ ਹਨ । ਰਾਜਧਾਨੀ ਸਮੇਤ ਕਈ ਹਿੱਸਿਆਂ ਵਿੱਚ ਅੱਗਜ਼ਨੀ ਅਤੇ ਭੰਨਤੋੜ ਜਾਰੀ ਹੈ। ਨੇਪਾਲ ਸਰਕਾਰ ਨੇ ਹਾਲ ਹੀ ਵਿੱਚ 26 ਸੋਸ਼ਲ ਮੀਡੀਆ ਐਪਸ `ਤੇ ਪਾਬੰਦੀ ਲਗਾਈ ਹੈ । ਇਸ ਫ਼ੈਸਲੇ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ, ਪਰ ਅੰਦੋਲਨ ਜਲਦੀ ਹੀ ਬੇਕਾਬੂ ਹੋ ਗਿਆ। ਹਿੰਸਾ ਫੈਲਣ ਤੋਂ ਬਾਅਦ, ਸਰਕਾਰ ਨੇ ਪਾਬੰਦੀ ਵਾਪਸ ਲੈ ਲਈ ਪਰ ਇਸ ਦੇ ਬਾਵਜੂਦ ਜਨਤਾ ਦਾ ਗੁੱਸਾ ਘੱਟ ਨਹੀਂ ਹੋਇਆ। ਹਿੰਸਕ ਵਿਰੋਧ ਪ੍ਰਦਰਸ਼ਨਾਂ ਨੂੰ ਰੋਕਣ ਲਈ, ਫ਼ੌਜ ਨੇ ਪੂਰੇ ਦੇਸ਼ ਦਾ ਕੰਟਰੋਲ ਆਪਣੇ ਹੱਥ ਵਿੱਚ ਲੈ ਲਿਆ ਹੈ ।
ਸ਼ਰਾਰਤੀ ਅਨਸਰ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾ ਕੇ ਕਰ ਰਹੇ ਹਨ ਮੁਸ਼ਕਲ ਸਮੇਂ ਦਾ ਫਾਇਦਾ
ਨੇਪਾਲੀ ਫ਼ੌਜ ਨੇ ਕਿਹਾ ਕਿ ਔਖੇ ਸਮੇਂ ਦਾ ਫ਼ਾਇਦਾ ਉਠਾਉਂਦੇ ਹੋਏ ਕੁਝ ਸ਼ਰਾਰਤੀ ਅਨਸਰ ਆਮ ਲੋਕਾਂ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾ ਰਹੇ ਹਨ । ਲੁੱਟ-ਖਸੁੱਟ ਅਤੇ ਅੱਗਜ਼ਨੀ ਵਰਗੀਆਂ ਗਤੀਵਿਧੀਆਂ ਹੋ ਰਹੀਆਂ ਹਨ। ਅਜਿਹੀਆਂ ਗਤੀਵਿਧੀਆਂ ਨੂੰ ਰੋਕਿਆ ਜਾਣਾ ਚਾਹੀਦਾ ਹੈ । ਪ੍ਰਦਰਸ਼ਨਕਾਰੀਆਂ ਦੇ ਗੁੱਸੇ ਨੂੰ ਦੇਖਦਿਆਂ ਕੇ. ਪੀ. ਸ਼ਰਮਾ ਓਲੀ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਕਾਠਮੰਡੂ ਛੱਡ ਦਿੱਤਾ । ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਕੇਪੀ ਓਲੀ ਦੇ ਨਿੱਜੀ ਘਰ, ਰਾਸ਼ਟਰਪਤੀ ਭਵਨ ਅਤੇ ਸੁਪਰੀਮ ਕੋਰਟ ਨੂੰ ਅੱਗ ਲਗਾ ਦਿੱਤੀ ।
Read More : ਨੌਜ਼ਵਾਨਾਂ ਦੇ ਵਿਰੋਧ ਤੋਂ ਬਾਅਦ ਨੇਪਾਲ ਨੇ ਹਟਾਇਆ ਸੋਸ਼ਲ ਮੀਡੀਆ ਤੋਂ ਬੈਨ