ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਸਰਵ ਉੱਚ ਸਨਮਾਨ ਨਾਲ ਸਨਮਾਨਿਤ ਕਰੇਗੀ ਨਾਈਜੀਰੀਆ ਸਰਕਾਰ
ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦੇ ਦੌਰੇ ‘ਤੇ ਹਨ ਅਤੇ ਐਤਵਾਰ ਨੂੰ ਉਹ ਨਾਈਜੀਰੀਆ ਪਹੁੰਚੇ। 17 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਨਾਈਜੀਰੀਆ ਦੌਰਾ ਹੈ। ਅਬੂਜਾ ਹਵਾਈ ਅੱਡੇ ‘ਤੇ ਪੀਐਮ ਮੋਦੀ ਦਾ ਨਿੱਘਾ ਸਵਾਗਤ ਕੀਤਾ ਗਿਆ। ਨਾਈਜੀਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਵਉੱਚ ਰਾਸ਼ਟਰੀ ਸਨਮਾਨ ‘ਦਿ ਗ੍ਰੈਂਡ ਕਮਾਂਡਰ ਆਫ ਦਿ ਆਰਡਰ ਆਫ ਨਾਈਜਰ’ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।
ਮਹਾਰਾਣੀ ਐਲਿਜ਼ਾਬੇਥ ਤੋਂ ਬਾਅਦ ਇਹ ਸਨਮਾਨ ਹਾਸਲ ਕਰਨ ਵਾਲੇ ਪਹਿਲੇ ਵਿਅਕਤੀ
ਪ੍ਰਧਾਨ ਮੰਤਰੀ ਮੋਦੀ ਨਾਈਜੀਰੀਆ ਦਾ ਇਹ ਸਰਵਉੱਚ ਸਨਮਾਨ ਪ੍ਰਾਪਤ ਕਰਨ ਵਾਲੇ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਸ਼ਖਸੀਅਤ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ 1969 ਵਿੱਚ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ ਨੂੰ ਇਹ ਸਨਮਾਨ ਦਿੱਤਾ ਗਿਆ ਸੀ।
ਦੱਸ ਦਈਏ ਕਿ ਨਾਈਜੀਰੀਆ ‘ਚ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸੁਆਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਦੇ ਪਹੁੰਚਣ ‘ਤੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਭਾਰਤੀ ਝੰਡੇ ਲਹਿਰਾਏ ਅਤੇ ਜੈਕਾਰੇ ਲਾਏ।