Night Club ਦੀ ਡਿੱਗੀ ਛੱਤ, ਨਾਮੀ ਗਾਇਕ ਸਣੇ 98 ਲੋਕਾਂ ਦੀ ਮੌਤ, 160 ਜ਼ਖਮੀ

0
112

ਨਵੀਂ ਦਿੱਲੀ, 9 ਅਪ੍ਰੈਲ 2025 – ਡੋਮਿਨਿਕਨ ਰੀਪਬਲਿਕ ਦੀ ਰਾਜਧਾਨੀ ਵਿੱਚ ਇੱਕ ਨਾਈਟ ਕਲੱਬ ਦੀ ਛੱਤ ਡਿੱਗਣ ਨਾਲ ਘੱਟੋ-ਘੱਟ 98 ਲੋਕਾਂ ਦੀ ਮੌਤ ਹੋ ਗਈ ਅਤੇ 160 ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨਾਈਟ ਕਲੱਬ ਦੀ ਛੱਤ ਉਸ ਸਮੇਂ ਡਿੱਗੀ, ਜਦੋਂ ਮੇਰੇਂਗੂ ਗਾਇਕ ਰੂਬੀ ਪੇਰੇਜ਼ ਪੇਸ਼ਕਾਰੀ ਦੇ ਰਹੇ ਸਨ। ਪੇਰੇਜ਼ ਦੇ ਮੈਨੇਜਰ, ਐਨਰਿਕ ਪੌਲਿਨੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦਾ ਸੰਗੀਤ ਸਮਾਰੋਹ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਤੋਂ ਥੋੜ੍ਹੀ ਦੇਰ ਪਹਿਲਾਂ ਸ਼ੁਰੂ ਹੋਇਆ ਸੀ ਅਤੇ ਲਗਭਗ ਇੱਕ ਘੰਟੇ ਬਾਅਦ ਨਾਈਟ ਕਲੱਬ ਦੀ ਛੱਤ ਡਿੱਗ ਗਈ। ਇਸ ਹਾਦੇਸ ਵਿਚ ਪੇਰੇਜ਼ ਅਤੇ ਸੰਗੀਤ ਸਮੂਹ ਦੇ ਸੈਕਸੋਫੋਨ ਵਾਦਕ ਦੀ ਮੌਤ ਹੋ ਗਈ, ਜਦੋਂ ਕਿ ਹੋਰ ਮੈਂਬਰ ਜ਼ਖਮੀ ਹੋ ਗਏ। ਪੇਰੇਜ਼ 69 ਸਾਲ ਦੇ ਸਨ। ਪੌਲਿਨੋ ਨੇ ਕਿਹਾ, “ਇਹ ਇੱਕ ਝਟਕੇ ਵਿੱਚ ਹੋਇਆ ਅਤੇ ਸ਼ੁਰੂ ਵਿੱਚ ਮੈਨੂੰ ਲੱਗਿਆ ਕਿ ਭੂਚਾਲ ਆ ਗਿਆ ਹੈ। ਮੈਂ ਕਿਸੇ ਤਰ੍ਹਾਂ ਇੱਕ ਕੋਨੇ ਵਿੱਚ ਜਾ ਕੇ ਆਪਣੀ ਜਾਨ ਬਚਾਈ।”

ਇਹ ਵੀ ਪੜ੍ਹੋ: ਗੁਰਦਾਸਪੁਰ ‘ਚ ਸਰਹੱਦ ਨੇੜੇ ਹੋਇਆ ਧਮਾਕਾ; BSF ਜਵਾਨ ਜ਼ਖਮੀ

ਅਧਿਕਾਰੀਆਂ ਦੇ ਅਨੁਸਾਰ, ਮੰਗਲਵਾਰ ਨੂੰ ਨਾਈਟ ਕਲੱਬ ਵਿੱਚ ਹੋਏ ਸਮਾਗਮ ਵਿੱਚ ਰਾਜਨੀਤਿਕ ਨੇਤਾਵਾਂ ਅਤੇ ਖਿਡਾਰੀਆਂ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਅਧਿਕਾਰੀਆਂ ਨੇ ਕਿਹਾ ਕਿ ਉਹ ਜੈੱਟ ਸੈੱਟ ਨਾਈਟ ਕਲੱਬ ਦੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਕਰ ਰਹੇ ਹਨ। ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਡਾਇਰੈਕਟਰ ਜੁਆਨ ਮੈਨੂਅਲ ਮੈਂਡੇਜ਼ ਨੇ ਕਿਹਾ ਕਿ ਮਲਬੇ ਹੇਠ ਕੁਝ ਲੋਕਾਂ ਦੇ ਜ਼ਿੰਦਾ ਹੋਣ ਦੀ ਸੰਭਾਵਨਾ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਵਿੱਚ ਮੋਂਟੇਕ੍ਰਿਸਟੀ ਦੀ ਗਵਰਨਰ ਨੇਲਸੀ ਕਰੂਜ਼ ਵੀ ਸ਼ਾਮਲ ਹਨ। ਉਨ੍ਹਾਂ ਨੇ ਦੇਰ ਰਾਤ 12.49 ਵਜੇ ਰਾਸ਼ਟਰਪਤੀ ਲੁਈਸ ਅਬਿਨੇਡਰ ਨੂੰ ਫ਼ੋਨ ਕਰਕੇ ਦੱਸਿਆ ਕਿ ਛੱਤ ਡਿੱਗ ਗਈ ਹੈ ਅਤੇ ਉਹ ਫਸ ਗਈ ਹੈ। ਅਧਿਕਾਰੀਆਂ ਅਨੁਸਾਰ, ਕਰੂਜ਼ ਦੀ ਬਾਅਦ ਵਿੱਚ ਇੱਕ ਹਸਪਤਾਲ ਵਿੱਚ ਮੌਤ ਹੋ ਗਈ। ਇਸ ਹਾਦਸੇ ਵਿੱਚ ਸਾਬਕਾ ਮੇਜਰ ਲੀਗ ਬੇਸਬਾਲ ਪਿੱਚਰ ਓਕਟਾਵੀਓ ਡੋਟੇਲ ਦੀ ਵੀ ਮੌਤ ਹੋ ਗਈ। ਨਾਈਟ ਕਲੱਬ ਦੀ ਛੱਤ ਡਿੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ।

 

LEAVE A REPLY

Please enter your comment!
Please enter your name here