ਨਿੱਝਰ ਕ.ਤ.ਲ ਕੇਸ ‘ਚ ਕੈਨੇਡਾ ਸਰਕਾਰ ਨੂੰ ਝਟਕਾ; ਮੁਲਜ਼ਮਾਂ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
ਕੈਨੇਡਾ ‘ਚ 2023 ‘ਚ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ‘ਚ ਕੈਨੇਡਾ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਇਸ ਮਾਮਲੇ ਵਿੱਚ ਕੈਨੇਡੀਅਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਮੁਲਜ਼ਮਾਂ ਵਿੱਚ ਕਰਨ ਬਰਾੜ, ਕਮਲਪ੍ਰੀਤ ਸਿੰਘ, ਕਰਨਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਸ਼ਾਮਲ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 11 ਫਰਵਰੀ ਨੂੰ ਹੋਵੇਗੀ।
ਗੋਲੀਆਂ ਮਾਰ ਕੇ ਕੀਤਾ ਗਿਆ ਸੀ ਕਤਲ
ਦੱਸ ਦਈਏ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰੇ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਨਿੱਝਰ ਨੂੰ ਗੋਲੀਆਂ ਮਾਰ ਦਿੱਤੀਆਂ ਸਨ। ਨਿੱਝਰ ਇਸ ਗੁਰਦੁਆਰੇ ਦੇ ਪ੍ਰਧਾਨ ਵੀ ਸਨ। ਉਹ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਸੀ। ਉਥੇ ਮੌਕੇ ਤੇ ਹੀ ਹਰਦੀਪ ਸਿੰਘ ਨਿੱਝਰ ਦੀ ਮੌਤ ਹੋ ਗਈ ਸੀ।
ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਜਨਮ ਦਿਨ ਮੌਕੇ ਪੀਐਮ ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਦਿੱਤੀ ਵਧਾਈ