ਬੀਤੇ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਸੈਲਾਨੀ ਸਨ। ਇਸ ਨਾਲ ਭਾਰਤ ਅਤੇ ਵਿਦੇਸ਼ਾਂ ਵਿੱਚ ਵਿਆਪਕ ਰੋਸ ਪੈਦਾ ਹੋਇਆ।ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਦੁਨੀਆਂ ਭਰ ਦੇ ਨੇਤਾ ਭਾਰਤ ਨਾਲ ਇਕਜੁੱਟਤਾ ਪ੍ਰਗਟਾ ਰਹੇ ਹਨ। ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਵੀਰਵਾਰ ਰਾਤ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਉਨ੍ਹਾਂ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਨੇ ਅੱਤਵਾਦ ਵਿਰੁੱਧ ਲੜਾਈ ਵਿੱਚ ਇਟਲੀ ਦੇ ਪੂਰੇ ਸਮਰਥਨ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੇ ਸਮਰਥਨ ਅਤੇ ਅੱਤਵਾਦ ਵਿਰੁੱਧ ਸਪੱਸ਼ਟ ਸੰਦੇਸ਼ ਦੀ ਸ਼ਲਾਘਾ ਕੀਤੀ।
ਪਹਿਲਗਾਮ ਹਮਲੇ ਦੇ ਵਿਰੋਧ ‘ਚ ਅੱਜ ਦਿੱਲੀ ਦੇ ਬਾਜ਼ਾਰ ਰਹਿਣਗੇ ਬੰਦ; ਵਪਾਰੀ ਸੰਗਠਨਾਂ ਵੱਲੋਂ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਪੀਐਮ ਮੇਲੋਨੀ ਤੋਂ ਇਲਾਵਾ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਫ਼ੋਨ ‘ਤੇ ਗੱਲ ਕੀਤੀ। ਪਹਿਲਗਾਮ ਹਮਲੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਫਰਾਂਸ ਅਤੇ ਇਸਦੇ ਸਹਿਯੋਗੀ ਜਿੱਥੇ ਵੀ ਲੋੜ ਹੋਵੇਗੀ ਅੱਤਵਾਦ ਵਿਰੁੱਧ ਲੜਾਈ ਜਾਰੀ ਰੱਖਣਗੇ।