ਪਾਕਿਸਤਾਨ ਨੇ SCO ਬੈਠਕ ਲਈ ਮੋਦੀ ਨੂੰ ਭੇਜਿਆ ਸੱਦਾ
ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਕਤੂਬਰ ਵਿੱਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਨਾਲ ਸਬੰਧਤ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਧਿਕਾਰਤ ਤੌਰ ’ਤੇ ਸੱਦਾ ਦਿੱਤਾ ਹੈ। SCO ਕੌਂਸਲ ਆਫ਼ ਹੈੱਡ ਆਫ਼ ਗਵਰਨਮੈਂਟ (CHG) ਦੀ ਮੀਟਿੰਗ 15-16 ਅਕਤੂਬਰ ਨੂੰ ਇਸਲਾਮਾਬਾਦ ਵਿੱਚ ਹੋਵੇਗੀ।
ਇਹ ਵੀ ਪੜ੍ਹੋ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ਮਹਾਰਾਸ਼ਟਰ ਦਾ ਦੌਰਾ
ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਵਿਦੇਸ਼ ਦਫਤਰ ਦੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਕਿਹਾ ਕਿ ਬੈਠਕ ‘ਚ ਹਿੱਸਾ ਲੈਣ ਲਈ ਮੈਂਬਰ ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਭੇਜਿਆ ਗਿਆ ਹੈ। ਇਸ ਤਹਿਤ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਭੇਜਿਆ ਗਿਆ ਹੈ।
ਬੁਲਾਰੇ ਬਲੋਚ ਨੇ ਕਿਹਾ ਕਿ ਕੁਝ ਦੇਸ਼ਾਂ ਨੇ ਪਹਿਲਾਂ ਹੀ ਮੀਟਿੰਗ ਵਿੱਚ ਆਪਣੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਹੈ। ਕਿਸ ਦੇਸ਼ ਨੇ ਸੱਦਾ ਸਵੀਕਾਰ ਕੀਤਾ ਹੈ, ਇਸ ਬਾਰੇ ਜਾਣਕਾਰੀ ਢੁਕਵੇਂ ਸਮੇਂ ‘ਤੇ ਦਿੱਤੀ ਜਾਵੇਗੀ। ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਪਿਛਲੇ ਮੰਗਲਵਾਰ ਨੂੰ ਕਿਹਾ ਸੀ ਕਿ ਪਾਕਿਸਤਾਨ ਨਿਸ਼ਚਿਤ ਤੌਰ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਸੱਦਾ ਭੇਜੇਗਾ।