ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਵੀਰਵਾਰ ਨੂੰ 2 ਦਿਨਾਂ ਦੌਰੇ ‘ਤੇ ਥਾਈਲੈਂਡ ਪਹੁੰਚੇ ਹਨ। ਉਹ ਅੱਜ ਸਵੇਰੇ ਨਵੀਂ ਦਿੱਲੀ ਤੋਂ ਰਵਾਨਾ ਹੋਏ। ਰਾਜਧਾਨੀ ਬੈਂਕਾਕ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਹਵਾਈ ਅੱਡੇ ‘ਤੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਥਾਈਲੈਂਡ ਦੇ ਉਪ ਪ੍ਰਧਾਨ ਮੰਤਰੀ ਪ੍ਰਸੇਟ ਜੰਤਰੂਆਂਗਟੋਂਗ ਸਮੇਤ ਕਈ ਹੋਰ ਉੱਚ ਅਧਿਕਾਰੀਆਂ ਨੇ ਹਵਾਈ ਅੱਡੇ ‘ਤੇ ਪੀਐਮ ਮੋਦੀ ਦਾ ਸਵਾਗਤ ਕੀਤਾ। ਇੱਥੇ ਪੀਐਮ ਮੋਦੀ ਦਾ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਜੀਂਦ ਵਿੱਚ ਚੱਲਦੇ ਟੈਂਕਰ ‘ਚੋਂ ਗੈਸ ਲੀਕ; ਵੱਡਾ ਹਾਦਸਾ ਹੋਣੋਂ ਟਲਿਆ
ਦੱਸ ਦੇਈਏ ਕਿ ਪੀਐਮ ਮੋਦੀ ਦੇ ਦੌਰੇ ਨੂੰ ਲੈ ਕੇ ਥਾਈਲੈਂਡ ਦੇ ਭਾਰਤੀ ਭਾਈਚਾਰੇ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ। ਪੀਐਮ ਮੋਦੀ ਦੇ ਆਉਣ ਦੀ ਖ਼ਬਰ ਮਿਲਣ ਤੋਂ ਬਾਅਦ ਭਾਰਤੀ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਏਅਰਪੋਰਟ ਦੇ ਬਾਹਰ ਉਨ੍ਹਾਂ ਦਾ ਇੰਤਜ਼ਾਰ ਕਰਦੇ ਦੇਖੇ ਗਏ। ਪੀਐਮ ਮੋਦੀ ਦੇ ਸਵਾਗਤ ਲਈ ਇੱਥੇ ਇਕੱਠੇ ਹੋਏ ਲੋਕ ਉਨ੍ਹਾਂ ਨੂੰ ਮਿਲਣ ਤੋਂ ਬਾਅਦ ਭਾਵੁਕ ਹੋ ਗਏ। ਪ੍ਰਧਾਨ ਮੰਤਰੀ ਮੋਦੀ 6ਵੇਂ ਬਿਮਸਟੇਕ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਥਾਈਲੈਂਡ ਪੁੱਜੇ ਹਨ, ਜਿੱਥੇ ਉਹ 4 ਅਪ੍ਰੈਲ ਨੂੰ ਖੇਤਰੀ ਨੇਤਾਵਾਂ ਨਾਲ ਸਹਿਯੋਗ ਦੇ ਮੁੱਖ ਖੇਤਰਾਂ ‘ਤੇ ਚਰਚਾ ਕਰਨਗੇ। ਉਹ ਭਾਰਤ-ਥਾਈਲੈਂਡ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਥਾਈ ਲੀਡਰਸ਼ਿਪ ਨਾਲ ਦੁਵੱਲੀ ਗੱਲਬਾਤ ਵੀ ਕਰਨਗੇ।