ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਥਾਈਲੈਂਡ ਦੌਰੇ ਦਾ ਅੱਜ ਦੂਜਾ ਦਿਨ ਹੈ। ਉਹ ਬਿਮਸਟੇਕ ਦੇਸ਼ਾਂ ਦੇ 6ਵੇਂ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਆਏ ਹਨ। ਥਾਈਲੈਂਡ ਦੇ ਪ੍ਰਧਾਨ ਮੰਤਰੀ ਪੀਟੋਂਗਟਾਰਨ ਸ਼ਿਨਾਵਾਤਰਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਅੱਜ ਹੋਣ ਵਾਲੇ ਬਿਮਸਟੇਕ ਸੰਮੇਲਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਵਿਚਾਲੇ ਗੱਲਬਾਤ ਹੋ ਸਕਦੀ ਹੈ।
ਦੋਹਾਂ ਨੇਤਾਵਾਂ ਨੂੰ ਬੀਤੀ ਰਾਤ ਬਿਮਸਟੇਕ ਡਿਨਰ ‘ਤੇ ਇਕੱਠੇ ਨਜ਼ਰ ਆਏ ਸਨ। ਪਿਛਲੇ ਸਾਲ ਅਗਸਤ ਵਿੱਚ ਬੰਗਲਾਦੇਸ਼ ਵਿੱਚ ਤਖ਼ਤਾਪਲਟ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ੀ ਸਰਕਾਰ ਦੇ ਮੁੱਖ ਸਲਾਹਕਾਰ ਦੀ ਮੁਲਾਕਾਤ ਹੋਈ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਿਆਂਮਾਰ ਦੇ ਫੌਜੀ ਨੇਤਾ ਜਨਰਲ ਮਿਨ ਆਂਗ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਮਿਆਂਮਾਰ ਵਿੱਚ ਭੂਚਾਲ ਕਾਰਨ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟਾਈ। ਨਾਲ ਹੀ ਕਿਹਾ ਕਿ ਭਾਰਤ ਮਿਆਂਮਾਰ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।