ਰਾਸ਼ਟਰਪਤੀ ਟਰੰਪ ਨੇ PM ਮੋਦੀ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ, ਇਸ ਦਿਨ ਹੋਵੇਗੀ ਮੁਲਾਕਾਤ
ਨਵੀ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਗਲੇ ਹਫਤੇ ਵ੍ਹਾਈਟ ਹਾਊਸ ਆਉਣ ਦਾ ਸੱਦਾ ਦਿੱਤਾ ਹੈ। ਵ੍ਹਾਈਟ ਹਾਊਸ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਦੱਸ ਦੇਈਏ ਕਿ 27 ਜਨਵਰੀ ਨੂੰ ਪੀਐਮ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਵਿੱਚ ਫ਼ੋਨ ਉੱਤੇ ਗੱਲਬਾਤ ਹੋਈ ਸੀ।
12 ਅਤੇ 13 ਫਰਵਰੀ ਨੂੰ ਦੋ ਦਿਨਾਂ ਵਾਸ਼ਿੰਗਟਨ ਦੌਰੇ ‘ਤੇ ਮੋਦੀ
ਜਾਣਕਾਰੀ ਮੁਤਾਬਕ ਪੀਐੱਮ ਮੋਦੀ ਪੈਰਿਸ ‘ਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ‘ਤੇ ਅੰਤਰਰਾਸ਼ਟਰੀ ਸੰਮੇਲਨ ਦੀ ਸਹਿ-ਪ੍ਰਧਾਨਗੀ ਕਰਨ ਤੋਂ ਬਾਅਦ 12 ਅਤੇ 13 ਫਰਵਰੀ ਨੂੰ ਦੋ ਦਿਨਾਂ ਵਾਸ਼ਿੰਗਟਨ ਦੌਰੇ ‘ਤੇ ਜਾ ਰਹੇ ਹਨ। ਦੋਵਾਂ ਚੋਟੀ ਦੇ ਨੇਤਾਵਾਂ ਵਿਚਾਲੇ ਫੋਨ ‘ਤੇ ਹੋਈ ਗੱਲਬਾਤ ਤੋਂ ਕੁਝ ਦਿਨ ਬਾਅਦ ਹੀ ਉਨ੍ਹਾਂ ਨੂੰ ਵ੍ਹਾਈਟ ਹਾਊਸ ਆਉਣ ਦਾ ਸੱਦਾ ਦਿੱਤਾ ਗਿਆ ਹੈ। ਵਾਈਟ ਹਾਊਸ ਵੱਲੋਂ 27 ਜਨਵਰੀ ਨੂੰ ਜਾਰੀ ਬਿਆਨ ਵਿੱਚ ਕਿਹਾ ਗਿਆ ਸੀ ਕਿ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਵ੍ਹਾਈਟ ਹਾਊਸ ਦੇ ਇਕ ਬਿਆਨ ਮੁਤਾਬਕ ਦੋਹਾਂ ਨੇਤਾਵਾਂ ਨੇ ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਅਤੇ ਇੰਡੋ-ਪੈਸੀਫਿਕ ਕਵਾਡ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਆਪਣੀ ਵਚਨਬੱਧਤਾ ‘ਤੇ ਜ਼ੋਰ ਦਿੱਤਾ।
ਵਿੱਤ ਮੰਤਰਾਲੇ ਦੇ ਕਰਮਚਾਰੀਆਂ ਲਈ AI ਟੂਲਸ ਦੀ ਵਰਤੋਂ ‘ਤੇ ਪਾਬੰਦੀ, ChatGPT ਅਤੇ ਡੀਪਸੀਕ ਦੀ ਨਹੀਂ ਕਰ ਸਕਣਗੇ ਵਰਤੋਂ