ਰੂਸੀ ਫੌਜ ਦੇ ਜਨਰਲ ਦੀ ਕਾਰ ਬੰਬ ਧਮਾਕੇ ‘ਚ ਮੌਤ

0
32

ਰੂਸੀ ਜਨਰਲ ਯਾਰੋਸਲਾਵ ਮੋਸਕਾਲਿਕ ਦੀ ਸ਼ੁੱਕਰਵਾਰ ਨੂੰ ਰੂਸੀ ਸ਼ਹਿਰ ਬਾਲਸ਼ਿਖਾ ਵਿੱਚ ਇੱਕ ਕਾਰ ਬੰਬ ਧਮਾਕੇ ਵਿੱਚ ਮੌਤ ਹੋ ਗਈ। ਇਹ ਘਟਨਾ ਉਸੇ ਦਿਨ ਵਾਪਰੀ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਸ਼ੇਸ਼ ਦੂਤ ਸਟੀਵ ਵਿਟਕੋਫ ਨੇ ਮਾਸਕੋ ਵਿੱਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ਸੀ।

ਯੁੱਧ ਨਸ਼ਿਆਂ ਵਿਰੁੱਧ ਤਹਿਤ਼ ਜ਼ਿਲਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ:ਬਰੂਸਲੀ ਦਾ ਰਿਕਾਰਡ ਤੋੜਨ ਵਾਲੇ ਨੌਜਵਾਨ ਕੁੰਵਰ ਅੰਮ੍ਰਿਤਬੀਰ ਸਿੰਘ ਨੂੰ ਬਣਾਇਆ ਯੂਥ ਆਈਕੋਨ

ਰੂਸ ਦੀ ਚੋਟੀ ਦੀ ਅਪਰਾਧਿਕ ਜਾਂਚ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਰੂਸੀ ਆਰਮਡ ਫੋਰਸਿਜ਼ ਦੇ ਜਨਰਲ ਸਟਾਫ ਦੇ ਮੁੱਖ ਸੰਚਾਲਨ ਵਿਭਾਗ ਦੇ ਡਿਪਟੀ ਮੁਖੀ ਲੈਫਟੀਨੈਂਟ ਜਨਰਲ ਯਾਰੋਸਲਾਵ ਮੋਸਕਾਲਿਕ ਬੰਬ ਧਮਾਕੇ ਵਿੱਚ ਮਾਰੇ ਗਏ। ਉਨ੍ਹਾਂ ਕਿਹਾ ਕਿ ਮਾਸਕੋ ਦੇ ਬਾਹਰ ਬਾਲਸ਼ਿਖਾ ਖੇਤਰ ਵਿੱਚ ਅਧਿਕਾਰੀ ਦੀ ਕਾਰ ਵਿੱਚ ਇੱਕ ਵਿਸਫੋਟਕ ਯੰਤਰ ਰੱਖਿਆ ਗਿਆ ਸੀ ਅਤੇ ਇਸ ਦੇ ਫਟਣ ਨਾਲ ਉਸਦੀ ਮੌਤ ਹੋ ਗਈ। ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਯਾਰੋਸਲਾਵ ਮੋਸਕਾਲਿਕ ਰੂਸੀ ਫੌਜ ਦੇ ਜਨਰਲ ਸਟਾਫ ਦੇ ਮੁੱਖ ਸੰਚਾਲਨ ਡਾਇਰੈਕਟੋਰੇਟ ਦੇ ਡਿਪਟੀ ਮੁਖੀ ਸਨ। ਧਮਾਕੇ ਵਿੱਚ ਵਰਤੀ ਗਈ ਕਾਰ ਵੋਲਕਸਵੈਗਨ ਗੋਲਫ ਸੀ। ਰੂਸੀ ਜਾਂਚ ਕਮੇਟੀ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਹ ਧਮਾਕਾ ਇੱਕ IED ਕਾਰਨ ਹੋਇਆ ਸੀ, ਜਿਸ ‘ਚ ਧਾਤ ਦੇ ਤਿੱਖੇਟੁਕੜੇ ਭਰੇ ਹੋਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਨੇ ਨਹੀਂ ਲਈ ਹੈ।

LEAVE A REPLY

Please enter your comment!
Please enter your name here