ਕੈਲੀਫੋਰਨੀਆ ਦੇ ਰਿਹਾਇਸ਼ੀ ਇਲਾਕੇ ਵਿੱਚ ਸਿੰਗਲ ਸੀਟਰ ਜਹਾਜ਼ ਕ੍ਰੈਸ਼, ਪਾਇਲਟ ਦੀ ਮੌਤ

0
39

– 2 ਘਰਾਂ ਨੂੰ ਨੁਕਸਾਨ

ਨਵੀਂ ਦਿੱਲੀ, 4 ਮਈ 2025 – ਅਮਰੀਕਾ ਦੇ ਕੈਲੀਫੋਰਨੀਆ ਰਾਜ ਦੇ ਸਿਮੀ ਵੈਲੀ ਵਿੱਚ ਸ਼ਨੀਵਾਰ ਨੂੰ ਇੱਕ ਸਿੰਗਲ-ਸੀਟਰ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਪਾਇਲਟ ਦੀ ਮੌਤ ਹੋ ਗਈ ਹੈ।

ਇਹ ਹਾਦਸਾ ਰਿਹਾਇਸ਼ੀ ਇਲਾਕੇ ਵਿੱਚ ਵਾਪਰਿਆ, ਜਿਸ ਕਾਰਨ ਦੋ ਘਰਾਂ ਨੂੰ ਨੁਕਸਾਨ ਪਹੁੰਚਿਆ। ਜਹਾਜ਼ ਦਾ ਮਲਬਾ ਦੋਵਾਂ ਘਰਾਂ ਦੇ ਵਿਚਕਾਰ ਡਿੱਗ ਪਿਆ।

ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਵਿਭਾਗ ਦੇ ਅਨੁਸਾਰ, ਹਾਦਸੇ ਸਮੇਂ ਲੋਕ ਘਰਾਂ ਵਿੱਚ ਮੌਜੂਦ ਸਨ, ਪਰ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਇਹ ਵੀ ਪੜ੍ਹੋ: ਪੰਜਾਬ ਵਿੱਚ 2 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ: ਫੌਜ-ਏਅਰ ਫੋਰਸ ਦੇ ਠਿਕਾਣਿਆਂ ਬਾਰੇ ਭੇਜ ਰਹੇ ਸੀ ਜਾਣਕਾਰੀ

LEAVE A REPLY

Please enter your comment!
Please enter your name here