ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਬਾਅਦ ਸ਼੍ਰੀਲੰਕਾ ਨੇ 14 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ

0
49

ਨਵੀ ਦਿੱਲੀ: ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸ਼੍ਰੀਲੰਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯਾਤਰਾ ਦੌਰਾਨ ਐਤਵਾਰ ਨੂੰ 14 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਬੀਤੇ ਕੱਲ੍ਹ ਮਛੇਰਿਆਂ ਦੀ ਰਿਹਾਈ ‘ਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਦਿਸਾਨਾਇਕ ਨਾਲ ਗੱਲ ਕੀਤੀ ਸੀ। ਫਿਲਹਾਲ ਪੀਐਮ ਮੋਦੀ ਆਪਣਾ ਤਿੰਨ ਦਿਨਾ ਸ਼੍ਰੀਲੰਕਾ ਦੌਰਾ ਪੂਰਾ ਕਰਨ ਤੋਂ ਬਾਅਦ ਭਾਰਤ ਲਈ ਰਵਾਨਾ ਹੋ ਗਏ ਹਨ।

ਇਹ ਵੀ ਪੜੋ : UGC ਨੇ ਵਿਦੇਸ਼ੀ ਡਿਗਰੀ ਸਿੱਖਿਆ ਲਈ ਨਵੇਂ ਨਿਯਮ ਕੀਤੇ ਜਾਰੀ, ਪੜ੍ਹੋ ਵੇਰਵਾ

ਪ੍ਰਧਾਨ ਮੰਤਰੀ ਮੋਦੀ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅਸੀਂ ਮਛੇਰਿਆਂ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਅਸੀਂ ਸਹਿਮਤ ਹੋਏ ਕਿ ਸਾਨੂੰ ਇਸ ਮਾਮਲੇ ਵਿੱਚ ਮਾਨਵਤਾਵਾਦੀ ਪਹੁੰਚ ਨਾਲ ਅੱਗੇ ਵਧਣਾ ਹੋਵੇਗਾ। ਅਸੀਂ ਮਛੇਰਿਆਂ ਦੀ ਤੁਰੰਤ ਰਿਹਾਈ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਵਾਪਸ ਕਰਨ ‘ਤੇ ਜ਼ੋਰ ਦਿੱਤਾ।

ਸ਼ਾਮ ਨੂੰ, ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਲੰਕਾ ਵਿੱਚ ਤਮਿਲ ਭਾਈਚਾਰੇ ਨਾਲ ਮੁਲਾਕਾਤ ਕੀਤੀ, ਕੋਲੰਬੋ ਵਿੱਚ ਇੰਡੀਅਨ ਪੀਸ ਕੀਪਿੰਗ ਮੈਮੋਰੀਅਲ ਵਿੱਚ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ 1996 ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਸ਼੍ਰੀਲੰਕਾ ਦੀ ਟੀਮ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦਾ ਇਹ ਚੌਥਾ ਸ਼੍ਰੀਲੰਕਾ ਦੌਰਾ ਹੈ। ਉਹ ਇਸ ਤੋਂ ਪਹਿਲਾਂ 2015, 2017 ਅਤੇ 2019 ਵਿੱਚ ਦੌਰਾ ਕਰ ਚੁੱਕੇ ਹਨ।

LEAVE A REPLY

Please enter your comment!
Please enter your name here