ਨਵੀਂ ਦਿੱਲੀ, 20 ਮਾਰਚ 2025 – ਮੁੰਬਈ ਹਮਲੇ (26/11) ਦੇ ਦੋਸ਼ੀ ਤਹੱਵੁਰ ਰਾਣਾ ਨੇ ਹਵਾਲਗੀ ਵਿਰੁੱਧ ਅਮਰੀਕੀ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ। ਰਾਣਾ ਦੀ ਪਟੀਸ਼ਨ ‘ਤੇ ਸੁਣਵਾਈ ਦੀ ਮਿਤੀ 4 ਅਪ੍ਰੈਲ, 2025 ਨਿਰਧਾਰਤ ਕੀਤੀ ਗਈ ਹੈ। ਉਸਨੇ ਹਵਾਲਗੀ ਰੋਕਣ ਲਈ ਦੁਬਾਰਾ ਅਪੀਲ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ, ਜਸਟਿਸ ਏਲੇਨਾ ਕਾਗਨ ਨੇ ਉਨ੍ਹਾਂ ਦੀ ਸਮੀਖਿਆ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਦਾਂਤੇਵਾੜਾ-ਬੀਜਾਪੁਰ ਸਰਹੱਦ ‘ਤੇ 2 ਨਕਸਲੀ ਢੇਰ,1 ਜਵਾਨ ਸ਼ਹੀਦ
ਰਾਣਾ ਨੇ ਦਾਅਵਾ ਕੀਤਾ ਕਿ ਜੇਕਰ ਉਸਨੂੰ ਭਾਰਤ ਹਵਾਲੇ ਕੀਤਾ ਜਾਂਦਾ ਹੈ ਤਾਂ ਉਸਦੀ ਜਾਨ ਨੂੰ ਖ਼ਤਰਾ ਹੈ ਕਿਉਂਕਿ ਉਹ ਪਾਕਿਸਤਾਨੀ ਮੂਲ ਦਾ ਮੁਸਲਮਾਨ ਹੈ ਅਤੇ ਮੁੰਬਈ ਹਮਲਿਆਂ ਨਾਲ ਸਬੰਧਤ ਦੋਸ਼ਾਂ ਕਾਰਨ ਉਸਨੂੰ ਅਤਿਆਚਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਸਨੇ ਆਪਣੀ ਵਿਗੜਦੀ ਸਿਹਤ ਦਾ ਵੀ ਹਵਾਲਾ ਦਿੱਤਾ ਅਤੇ ਕਿਹਾ ਕਿ ਉਹ ਮੁਕੱਦਮੇ ਤੱਕ ਜ਼ਿੰਦਾ ਨਹੀਂ ਰਹਿ ਸਕਦਾ।
ਇਸ ਤੋਂ ਪਹਿਲਾਂ ਫਰਵਰੀ ਵਿੱਚ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਣਾ ਦੀ ਭਾਰਤ ਹਵਾਲਗੀ ਦਾ ਐਲਾਨ ਕੀਤਾ ਸੀ। ਰਾਣਾ ਪਾਕਿਸਤਾਨੀ-ਅਮਰੀਕੀ ਅੱਤਵਾਦੀ ਡੇਵਿਡ ਕੋਲਮੈਨ ਹੈਡਲੀ ਦਾ ਸਾਥੀ ਰਿਹਾ ਹੈ।