ਅਮਰੀਕਾ ‘ਚ ਭਾਰਤੀ ਦੂਤਾਵਾਸ ਦੇ ਅਧਿਕਾਰੀ ਦੀ ਮਿਲੀ ਲਾਸ਼
ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਦੂਤਾਵਾਸ ਦੇ ਇੱਕ ਅਧਿਕਾਰੀ ਦੀ ਲਾਸ਼ ਮਿਲੀ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀ ਦੀ ਲਾਸ਼ ਭਾਰਤੀ ਮਿਸ਼ਨ ਦੇ ਅਹਾਤੇ ਵਿੱਚ ਹੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਰਾਹੁਲ ਗਾਂਧੀ 2 ਦਿਨਾਂ ਦੌਰੇ ਤੇ ਪਹੁੰਚੇ ਸ਼ਿਮਲਾ
ਭਾਰਤੀ ਦੂਤਾਵਾਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ 18 ਸਤੰਬਰ ਦੀ ਸ਼ਾਮ ਨੂੰ ਇੱਕ ਭਾਰਤੀ ਅਧਿਕਾਰੀ ਦੀ ਮੌਤ ਹੋ ਗਈ ਹੈ। ਏਜੰਸੀਆਂ ਪਰਿਵਾਰਕ ਮੈਂਬਰਾਂ ਦੇ ਸੰਪਰਕ ਵਿੱਚ ਹਨ। ਅਧਿਕਾਰੀ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ।
ਸੀਕ੍ਰੇਟ ਸਰਵਿਸ ਘਟਨਾ ਦੀ ਜਾਂਚ ਕਰ ਰਹੀ
ਸਥਾਨਕ ਪੁਲਿਸ ਅਤੇ ਸੀਕ੍ਰੇਟ ਸਰਵਿਸ ਘਟਨਾ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਖ਼ੁਦਕੁਸ਼ੀ ਐਂਗਲ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਕਿਹਾ ਕਿ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਅਜਿਹਾ ਲੱਗ ਰਿਹਾ ਹੈ ਕਿ ਵਿਅਕਤੀ ਨੇ ਫਾਹਾ ਲਗਾ ਲਿਆ ਹੈ। ਦੂਤਾਵਾਸ ਨੇ ਪਰਿਵਾਰ ਦੀ ਨਿੱਜਤਾ ਨੂੰ ਦੇਖਦੇ ਹੋਏ ਮ੍ਰਿਤਕ ਅਧਿਕਾਰੀ ਨਾਲ ਜੁੜੀ ਜਾਣਕਾਰੀ ਜਨਤਕ ਨਹੀਂ ਕੀਤੀ ਹੈ।